23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸੈਂਟਰਲ ਪਬਲਿਕ ਸਕੂਲ ਘਮਾਣ ਦੀ 8ਵੀਂ ਜਮਾਤ ਦੀ ਵਿਦਿਆਰਥਣ ਜੋਬਨਜੀਤ ਕੌਰ ਮੈਰਿਟ ਸੂਚੀ 'ਚ ਸ਼ਾਮਿਲ

Ad Position 21
No active advertisement
ਮੈਰਿਟ ਸੂਚੀ 'ਚ ਸ਼ਾਮਿਲ ਹੋਣ ਵਾਲੀ ਵਿਦਿਆਰਥਣ ਜੋਬਨਜੀਤ ਕੌਰ | <br/> 11-04-2026
ਘੁਮਾਣ, 10 ਅਪ੍ਰੈਲ (ਬਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਕਸਬਾ ਘੁਮਾਣ ਵਿਖੇ ਸਿੱਖਿਆ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੀ ਸੰਸਥਾ ਸੈਂਟਰਲ ਪਬਲਿਕ ਸਕੂਲ ਘੁਮਾਣ ਦੇ ਵਿਦਿਆਰਥੀਆਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅੱਠਵੀਂ ਜਮਾਤ ਦੇ ਨਤੀਜਿਆਂ 'ਚ ਬਾਜ਼ੀ ਮਾਰੀ ਗਈ ਹੈ | ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ ਦੀ ਮੈਰਿਟ ਸੂਚੀ 'ਚ ਸਕੂਲ ਦੀ ਵਿਦਿਆਰਥਣ ਜੋਬਨਜੀਤ ਕੌਰ ਨੇ ਪੰਜਾਬ ਵਿਚੋਂ ਅੱਠਵਾਂ ਤੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ | 600 ਵਿੱਚੋਂ 592 (98.67 ਫੀਸਦੀ) ਅੰਕ ਲੈ ਕੇ ਆਪਣੇ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਮ ਵੀ ਰੌਸ਼ਨ ਕੀਤਾ ਹੈ | ਇਸ ਦੇ ਨਾਲ ਹੀ ਸਕੂਲ ਦਾ ਨਤੀਜਾ 100 ਫੀਸਦੀ ਰਿਹਾ | ਸਕੂਲ ਦੇ ਪ੍ਰਬੰਧਕਾਂ ਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ ਤੇ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸੈਂਟਰਲ ਕਾਲਜ ਘੁਮਾਣ ਦੀ ਬੀ.ਕਾਮ. ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ 'ਆਪ' ਦੇ ਯੂਥ ਆਗੂ ਗਗਨਦੀਪ ਸਿੰਘ ਨੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ
Ad Position 24