22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸ਼ਹੀਦ ਲਛਮਣ ਸਿੰਘ 'ਵਰਸਿਟੀ ਕਾਲਜ 'ਚ ਰਾਜਨੀਤੀ ਸ਼ਾਸਤਰ 'ਤੇ ਲੈਕਚਰ ਕਰਵਾਇਆ

Ad Position 21
No active advertisement
ਅਜੀਤ ਡੈਸਕ 11-04-2026
ਕਲਾਨੌਰ, 10 ਅਪ੍ਰੈਲ (ਪੁਰੇਵਾਲ)- ਸਥਾਨਕ ਕਸਬੇ 'ਚ ਸਥਿਤ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ 'ਚ ਪਿ੍ੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਦੀ ਅਗਵਾਈ ਤੇ ਰਾਜਨੀਤੀ ਸ਼ਾਸਤਰ ਦੇ ਪ੍ਰੋ. ਸਤਿੰਦਰ ਕੌਰ ਦੇ ਯਤਨਾਂ ਸਦਕਾ ਰਾਜਨੀਤੀ ਸ਼ਾਸਤਰ ਵਿਸ਼ੇ 'ਤੇ ਐਕਸਪਰਟ ਲੈਕਚਰ ਕਰਵਾਇਆ ਗਿਆ | ਇਸ ਮੌਕੇ ਡਾ. ਕੁਲਦੀਪ ਸਿੰਘ ਸਾ. ਪ੍ਰੋਫ਼ੈਸਰ ਤੇ ਮੁਖੀ ਰਾਜਨੀਤੀ ਸ਼ਾਸਤਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਪਹੁੰਚੇ | ਪਿ੍ੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਨੇ ਮੁੱਖ ਮਹਿਮਾਨ ਲਈ ਸਵਾਗਤੀ ਸ਼ਬਦ ਬੋਲਦਿਆਂ ਕਿਹਾ ਕਿ ਡਾ. ਕੁਲਦੀਪ ਸਿੰਘ ਇਕ ਉੱਘੇ ਵਿਦਵਾਨ ਹਨ ਤੇ 'ਅੰਤਰ-ਰਾਸ਼ਟਰੀ ਸੰਬੰਧ' ਵਿਸ਼ੇ 'ਚ ਉਨ੍ਹਾਂ ਦੀ ਮੁਹਾਰਤ ਹੈ ਅਤੇ ਅਧਿਆਪਨ ਖੇਤਰ 'ਚ 40 ਸਾਲ ਸੇਵਾਵਾਂ ਨਿਭਾਈਆਂ ਹਨ ਤੇ ਉਨ੍ਹਾਂ ਦੀਆਂ 2 ਕਿਤਾਬਾਂ ਅਤੇ 58 ਰਿਸਰਚ ਪੇਪਰ ਛੱਪ ਚੁੱਕੇ ਹਨ | ਉਨ੍ਹਾਂ ਨੇ ਡਾ. ਕੁਲਦੀਪ ਸਿੰਘ ਨੂੰ ਚਲਦੀ-ਫਿਰਦੀ ਸੰਸਥਾ ਐਲਾਨਿਆ | ਡਾ. ਕੁਲਦੀਪ ਸਿੰਘ ਨੇ ਤਤਕਾਲੀ ਵਿਸ਼ੇ ਅਮਰੀਕਾ-ਇਜ਼ਰਾਈਲ ਤੇ ਇਰਾਨ ਯੁੱਧ ਦੇ ਕਾਰਨ ਤੇ ਮੌਜੂਦਾ ਹਾਲਾਤ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਇਸ ਮੌਕੇ ਪ੍ਰੋ. ਅਸ਼ਵਨੀ ਕੁਮਾਰ, ਪ੍ਰੋ. ਰਵਨੀਤ ਕੌਰ, ਪ੍ਰੋ. ਸੰਦੀਪ ਚੰਚਲ, ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਅੰਜਨਾ ਸ਼ਰਮਾ, ਪ੍ਰੋ. ਜੁਝਾਰ ਸਿੰਘ ਬਾਜਵਾ, ਪ੍ਰੋ. ਨਵਦੀਪ ਕੌਰ, ਪ੍ਰੋ. ਵਰਿੰਦਰ ਕੌਰ, ਪ੍ਰੋ. ਆਰਤੀ ਮਹਾਜਨ, ਪ੍ਰੋ. ਅੰਮਿ੍ਤਪਾਲ ਕੌਰ, ਪ੍ਰੋ. ਰੀਤੀ ਸ਼ਰਮਾ, ਪ੍ਰੋ. ਸ਼ਿਵਾਨੀ, ਪ੍ਰੋ. ਰਿਧਿਮਾ ਮਹਾਜਨ, ਪ੍ਰੋ. ਮਨਜਿੰਦਰ ਕੌਰ, ਪ੍ਰੋ. ਪੂਜਾ ਦੇਵੀ ਅਤੇ ਕਾਲਜ ਦੇ ਕਲਰਕ ਹਰਜੰਤ ਸਿੰਘ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਿਰਮਲ ਸਿੰਘ ਭੰਗੂ ਨੂੰ ਐਕਸੀਅਨ ਬਣਨ 'ਤੇ ਬਟਾਲਾ ਅਥਲੈਟਿਕ ਕਲੱਬ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਅਧਿਆਪਕਾਂ ਨੇ ਟੈੱਟ ਵਿਰੁੱਧ ਪ੍ਰਾਈਵੇਟ ਮੈਂਬਰ ਬਿੱਲ ਪਾਸ ਕਰਵਾਉਣ ਸੰਬੰਧੀ ਐੱਮ.ਪੀ. ਸੁਖਜਿੰਦਰ ਸਿੰਘ ਰੰਧਾਵਾ ਨੂੰ ਮੰ...
Ad Position 24