ਘੱਲੂਘਾਰਾ ਸਾਹਿਬ, 10 ਅਪ੍ਰੈਲ (ਪਰਮ ਮਿਨਹਾਸ)-ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਤੋਂ ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਾਲਾਨਾ ਨਗਰ ਕੀਤਰਨ ਦਾ ਗੁਰਦੁਆਰਾ ਘੱਲੂਘਾਰਾ ਸਾਹਿਬ ਪਹੁੰਚਣ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਮੁੱਖ ਸੇਵਾਦਾਰ ਮਾ. ਜੌਹਰ ਸਿੰਘ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਘੱਲੂਘਾਰਾ ਸਾਹਿਬ ਵਲੋਂ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਉਂਕਾਰ ਸਿੰਘ ਕਾਹਨੂੰਵਾਨ, ਬਾਬਾ ਬਲਜਿੰਦਰ ਸਿੰਘ, ਮਾ. ਕਰਨੈਲ ਸਿੰਘ, ਮਾ. ਸਰਵਨ ਸਿੰਘ, ਭਾਗ ਸਿੰਘ, ਠੇਕੇਦਾਰ ਸਮਿੰਦਰ ਸਿੰਘ, ਦਰਸ਼ਨ ਸਿੰਘ ਸੱਲੋਪੁਰ, ਬਾਬਾ ਬੋਹੜ ਸਿੰਘ ਆਦਿ ਹਾਜ਼ਰ ਸਨ |