ਕਲਾਨੌਰ, 10 ਅਪ੍ਰੈਲ (ਪੁਰੇਵਾਲ)- ਸਥਾਨਕ ਕਸਬੇ 'ਚ ਸਥਿਤ ਮਾਰਕਿਟ ਕਮੇਟੀ ਦਫ਼ਤਰ ਵਿਖੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ਤੋਂ ਇਕੱਤਰ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਉਨ੍ਹਾਂ ਦੇ ਯੋਗ ਹੱਲ ਕਰਨ ਉਪਰੰਤ ਗੱਲਬਾਤ ਕਰਦਿਆਂ ਮਾਰਕਿਟ ਕਮੇਟੀ ਕਲਾਨੌਰ ਦੇ ਚੇਅਰਮੈਨ ਅਤੇ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਇੰਚਾਰਜ ਸ: ਰਣਜੇਤ ਸਿੰਘ ਬਾਠ ਝੰਗੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੂਰਾ ਤਾਂ ਕੀਤਾ ਹੀ ਹੈ ਜਦਕਿ 'ਆਪ' ਵਲੋਂ ਕਈ ਅਜਿਹੇ ਕੰਮ ਸੂਬੇ ਦੀ ਭਲਾਈ ਤੇ ਲੋਕਾਂ ਦੇ ਹਿੱਤਾਂ ਲਈ ਕੀਤੇ ਹਨ, ਉਸ ਨਾਲ ਸਰਕਾਰ ਦੇ ਕਾਰਜਾਂ ਤੋਂ ਖੁਸ਼ ਲੋਕਾਂ ਦੀ ਪਾਰਟੀ 'ਤੇ ਭਰੋਸੇਯੋਗਤਾ ਮਜ਼ਬੂਤ ਹੋਈ ਹੈ | ਚੇਅ. ਬਾਠ ਝੰਗੀ ਨੇ ਕਿਹਾ ਕਿ ਜਿਹੜੇ ਕਾਰਜ ਸੂਬਾ ਸਰਕਾਰ ਕਰ ਰਹੀ ਹੈ, ਉਹ ਚਿੱਟੇ ਦਿਨ ਵਾਂਗ ਸਾਫ਼ ਵਿਖਾਈ ਦੇ ਰਹੇ ਹਨ ਜਦਕਿ ਵਿਰੋਧੀਆਂ ਕੋਲ ਆਪਣੀ ਹੋਂਦ ਬਰਕਰਾਰ ਰੱਖਣ ਲਈ ਸਿਰਫ਼ ਝੂਠੀ ਦੂਸ਼ਣਬਾਜ਼ੀ ਕਰਨ ਤੋਂ ਸਿਵਾਏ ਹੋਰ ਕੋਈ ਕੰਮ ਨਹੀਂ ਹੈ | ਚੇਅ. ਬਾਠ ਝੰਗੀ ਨੇ ਕਿਹਾ ਕਿ 'ਆਪ' ਦਾ ਦਿਨ-ਬ-ਦਿਨ ਵਧਦਾ ਗ੍ਰਾਫ਼ ਵਿਰੋਧੀਆਂ ਲਈ ਚਿੰਤਾ ਹੈ ਤੇ ਸੂਬੇ ਦੇ ਸੂਝਵਾਨ ਲੋਕ ਵਿਰੋਧੀਆਂ ਦੀਆਂ ਚਿੰਤਾਵਾਂ ਨੂੰ ਹੋਰ ਵਧਾਉਂਦੇ ਹੋਏ ਸੂਬੇ 'ਚ ਦੁਬਾਰਾ 'ਆਪ' ਦੀ ਸਰਕਾਰ ਲਿਆਉਣ ਲਈ ਸੰਜੀਦਾ ਹਨ | ਇਸ ਮੌਕੇ ਸਤਨਾਮ ਸਿੰਘ ਬਾਜਵਾ, ਹਰਦੇਵ ਸਿੰਘ ਹਰੂਵਾਲ, ਸਾਬਾ ਬਾਠ, ਠੇਕੇਦਾਰ ਹਰਭਜਨ ਸਿੰਘ ਸੰਧੂ, ਮਨਜੀਤ ਸਿੰਘ, ਗੁਰਵਿੰਦਰ ਸਿੰਘ, ਸਿਮਰਨ ਬਾਠ, ਸੁਰਜੀਤ ਸਿੰਘ, ਸਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਗਦੇਵ ਸਿੰਘ, ਬਲਜੀਤ ਸਿੰਘ, ਪ੍ਰੀਤਮ ਸਿੰਘ, ਮਨਜਿੰਦਰ ਸਿੰਘ, ਹਰਜਿਦਰ ਸਿੰਘ, ਗੁਰਦੀਪ ਸਿੰਘ, ਬਲਦੇਵ ਸਿੰਘ, ਬਚਿੱਤਰ ਸਿੰਘ, ਨਰਿੰਦਰ ਸਿੰਘ ਵੀ ਹਾਜ਼ਰ ਰਹੇ |