ਧਾਰੀਵਾਲ, 10 ਅਪ੍ਰੈਲ (ਸਵਰਨ ਸਿੰਘ)- ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਧਾਰੀਵਾਲ ਵਿਖੇ ਬੀ.ਡੀ.ਪੀ.ਓ. ਕੁਲਜਿੰਦਰ ਸਿੰਘ ਚਾਹਲ ਨੇ ਪੰਚਾਇੰਤ ਅਫ਼ਸਰਾਂ, ਪੰਚਾਇਤ ਸੈਕਟਰੀਆਂ ਤੇ ਦਫ਼ਤਰ ਦੇ ਹੋਰ ਮੁਲਾਜ਼ਮਾਂ ਦੀ ਇਕ ਅਹਿਮ ਮੀਟਿੰਗ ਕੀਤੀ ਜਿਸ ਵਿਚ ਬਲਾਕ ਦੇ ਪਿੰਡਾਂ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ | ਮੀਟਿੰਗ ਦੌਰਾਨ ਬੀ.ਡੀ.ਪੀ.ਓ. ਕੁਲਜਿੰਦਰ ਸਿੰਘ ਚਾਹਲ ਨੇ ਸਾਰੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਪੂਰੇ ਕਰਨ ਦੇ ਆਦੇਸ਼ ਦਿੱਤੇ | ਬੀ.ਡੀ.ਪੀ.ਓ. ਚਾਹਲ ਨੇ ਕਿਹਾ ਕਿ ਵਿਕਾਸ ਕਾਰਜਾਂ ਵਿਚ ਮਿਆਰੀ ਗੁਣਵੱਤਾ ਮਟੀਰੀਅਲ ਦੀ ਵਰਤੋਂ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਹਰ ਕੰਮ 'ਤੇ ਨਿਯਮਿਤ ਨਿਗਰਾਨੀ ਰੱਖੀ ਜਾਵੇ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਜਾਵੇ | ਇਸ ਮੌਕੇ ਪ੍ਰਧਾਨ ਪੰਚਾਇਤ ਸੈਕਟਰੀ ਯੂਨੀਅਨ ਮਨਜੀਤ ਸਿੰਘ, ਜੇ.ਈ. ਪਰਮਿੰਦਰ ਸਿੰਘ ਸੋਹਲ, ਰਮਨਦੀਪ ਸਿੰਘ, ਜੁਗਰਾਜ ਸਿੰਘ, ਸੋਨੂੰ ਮਸੀਹ, ਕਰਤਾਰ ਚੰਦ, ਸਿਮਰਨਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ |