21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਚਰਨਜੀਤ ਕੌਰ ਬਾਜਵਾ ਨੇ ਸਵ. ਸੁਰਜੀਤ ਸਿੰਘ ਮਸਤਾਨ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Ad Position 21
No active advertisement
ਅਜੀਤ ਡੈਸਕ 11-04-2026
ਕਾਹਨੂੰਵਾਨ, 10 ਅਪ੍ਰੈਲ (ਨਿਸ਼ਾਨ ਸਿੰਘ ਚਾਹਲ)- ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਪਤਨੀ ਅਤੇ ਸਾ. ਵਿਧਾਇਕ ਚਰਨਜੀਤ ਕੌਰ ਬਾਜਵਾ ਨੇ ਸੀਨੀਅਰ ਕਾਂਗਰਸੀ ਆਗੂ ਸੁਰਜੀਤ ਸਿੰਘ ਮਸਤਾਨ ਜਿਨ੍ਹਾਂ ਦਾ ਬੀਤੀ ਦਿਨੀਂ ਦਿਹਾਂਤ ਹੋ ਗਿਆ ਸੀ, ਅੱਜ ਉਨ੍ਹਾਂ ਦੇ ਗ੍ਰਹਿ ਪਿੰਡ ਸੱਲੋਪੁਰ ਵਿਚ ਪੁੱਜ ਕੇ ਬੀਬੀ ਚਰਨਜੀਤ ਕੌਰ ਬਾਜਵਾ ਵਲੋਂ ਸੁਰਜੀਤ ਸਿੰਘ ਮਸਤਾਨ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ | ਉਨ੍ਹਾਂ ਕਿਹਾ ਕਿ ਸੁਰਜੀਤ ਸਿੰਘ ਮਸਤਾਨ ਦੇ ਇਸ ਫ਼ਾਨੀ ਸੰਸਾਰ ਤੋਂ ਚਲੇ ਜਾਣ ਦੇ ਨਾਲ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ ਨੂੰ ਘਾਟਾ ਪਿਆ ਬਲਕਿ ਕਾਂਗਰਸ ਪਾਰਟੀ ਨੂੰ ਵੀ ਉਨ੍ਹਾਂ ਦੇ ਚਲੇ ਜਾਣ ਨਾਲ ਬਹੁਤ ਵੱਡਾ ਘਾਟਾ ਪਿਆ ਹੈ | ਪਾਰਟੀ ਵਿਚ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਇਸ ਮੌਕੇ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਕੁਲਵੰਤ ਸਿੰਘ ਭੈਣੀ ਖਾਦਰ, ਮਨਦੀਪ ਸਿੰਘ ਮੰਨਾ ਸਲਾਹਪੁਰ, ਸਰਪੰਚ ਕੌਸ਼ਲ ਸਿੰਘ, ਦੀਦਾਰ ਸਿੰਘ ਕਿਰਤੀ, ਲਾਭ ਸਿੰਘ, ਦਵਿੰਦਰਜੀਤ ਸਿੰਘ, ਬਲਬੀਰ ਸਿੰਘ ਤੇ ਪਿ੍ੰਸੀਪਲ ਅਜਮੇਰ ਸਿੰਘ ਰਾਣਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਲੀਕੇਜ ਦੀ ਸਮੱਸਿਆ ਨਾਲ ਦੁਕਾਨਦਾਰ ਪ੍ਰੇਸ਼ਾਨ ਅਗਲੀ ਖ਼ਬਰ ਫਾਦਰ ਮੁਲਖ ਰਾਜ ਤੇ ਇਸਮਾਇਲ ਤੇਜਾ ਵਲੋਂ ਰੋਜ਼ੇ ਰੱਖਣ ਵਾਲੀਆਂ ਸੰਗਤਾਂ ਦਾ ਸ਼ੁਕਰਾਨਾ
Ad Position 24