21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਹੈਲਥ ਕਾਰਡ ਬਣਾਉਣ ਲਈ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 11-04-2026
ਘੱਲੂਘਾਰਾ ਸਾਹਿਬ, 10 ਅਪ੍ਰੈਲ (ਪਰਮ ਮਿਨਹਾਸ)- ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਸੁਲਤਾਨਪੁਰ, ਲੰਗਰਕੋਟ ਵਿਖੇ ਸਰਪੰਚ ਕਸ਼ਮੀਰ ਸਿੰਘ ਦੀ ਅਗਵਾਈ 'ਚ ਹੈਲਥ ਕਾਰਡ ਬਣਾਉਣ ਲਈ ਕੈਂਪ ਲਗਾਇਆ ਗਿਆ | ਇਸ ਮੌਕੇ ਸਰਪੰਚ ਕਸ਼ਮੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦਾ ਬੀਮਾ ਯੋਜਨਾ ਦਾ ਹੈਲਥ ਕਾਰਡ ਬਣਾਉਣ ਲਈ ਸੁਲਤਾਨਪੁਰ ਲੰਗਰਕੋਟ ਕੈਂਪ ਲਗਾਇਆ ਗਿਆ ਤਾਂ ਜੋ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮਹੁੱਈਆ ਕਰਵਾਉਣ ਲਈ 10 ਲੱਖ ਰੁਪਏ ਦੀ ਹੈਲਥ ਯੋਜਨਾ ਦਾ ਲਾਭ ਮਿਲ ਸਕੇ ਤੇ ਹਰੇਕ ਪਿੰਡ ਵਾਸੀ ਦੇ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਮੁਫ਼ਤ ਇਲਾਜ ਲੈਣ ਲਈ ਇਸ ਸਕੀਮ ਵਿਚ ਲਿਆਦਾ ਜਾਵੇਗਾ ਤਾਂ ਕਿ ਕੋਈ ਵੀ ਵਿਅਕਤੀ ਇਸ ਯੋਜਨਾ ਤੋਂ ਵਾਂਝਾ ਨਾ ਰਹਿ ਸਕੇ | ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬ ਦੇ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲ ਜਿੱਥੇ ਅਮੀਰ ਲੋਕ ਵੀ ਇਲਾਜ ਲਈ ਜਾਂਦੇ ਹਨ ਤੇ ਹੁਣ ਗਰੀਬ ਕਿਸਾਨ, ਮਜ਼ਦੂਰਾਂ ਤੇ ਰਿਕਸ਼ਾ ਚਾਲਕ ਲਈ ਵੀ ਉੱਥੇ ਇਲਾਜ ਲਈ ਜਾ ਸਕਣਗੇ | ਉਨ੍ਹਾਂ ਨੂੰ ਪੈਸੇ ਦੀ ਚਿੰਤਾ ਕਰਨ ਦੀ ਕੋਈ ਵੀ ਜ਼ਰੂਰਤ ਨਹੀਂ ਹੋਵੇਗੀ | ਕੈਂਪ ਦੌਰਾਨ ਹਰਦੇਵ ਸਿੰਘ, ਨਿਰਮਲ ਸਿੰਘ, ਜਸਵੰਤ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਨਗਣਨਾ 2027 ਲਈ ਜ਼ਿਲ੍ਹਾ ਗੁਰਦਾਸਪੁਰ ਦੇ ਫ਼ੀਲਡ ਟਰੇਨਰਾਂ ਦੀ ਤਿੰਨ ਰੋਜ਼ਾ ਟਰੇਨਿੰਗ ਸਮਾਪਤ ਅਗਲੀ ਖ਼ਬਰ ਸੀਵਰੇਜ ਲੀਕੇਜ ਦੀ ਸਮੱਸਿਆ ਨਾਲ ਦੁਕਾਨਦਾਰ ਪ੍ਰੇਸ਼ਾਨ
Ad Position 24