20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਐ ੱਸ.ਜੀ.ਆਰ.ਡੀ. ਗਰੁੱਪ ਆਫ ਇੰਸਟੀਚਿਊਸ਼ਨਜ਼ ਪੰਧੇਰ 'ਚ ਵਿਸ਼ਵ ਸਿਹਤ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 11-04-2026
ਫ਼ਤਹਿਗੜ੍ਹ ਚੂੜੀਆਂ, 10 ਅਪ੍ਰੈਲ (ਐੱਮ.ਐੱਸ. ਫੁੱਲ)-ਐੱਸ.ਜੀ.ਆਰ.ਡੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਪੰਧੇਰ ਅੰਮਿ੍ਤਸਰ ਵਿਖੇ ਵਿਸ਼ਵ ਸਿਹਤ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਨਰਸਿੰਗ, ਫਾਰਮੇਸੀ, ਡਿਗਰੀ ਕਾਲਜ, ਕਾਲਜ ਆਫ਼ ਐਜੂਕੇਸ਼ਨ, ਆਯੁਰਵੈਦਿਕ ਕਾਲਜ ਅਤੇ ਗੁਰੂ ਸਾਗਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਨੇ ਭਾਗ ਲਿਆ | ਇਸ ਮੌਕੇ ਵੱਖ-ਵੱਖ ਸੰਸਥਾਵਾਂ ਦੇ ਪਿ੍ੰਸੀਪਲਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਿਹਤ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਡਾ. ਮੀਨੂ ਚੌਧਰੀ ਪਿ੍ੰਸੀਪਲ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ, ਡਾ. ਅਨਮੋਲਦੀਪ ਕੌਰ ਪਿ੍ੰਸੀਪਲ ਸ੍ਰੀ ਗੁਰੂ ਰਾਮਦਾਸ ਡਿਗਰੀ ਕਾਲਜ, ਸੁਪਨਦੀਪ ਕੌਰ ਸ੍ਰੀ ਗੁਰੂ ਰਾਮਦਾਸ ਫਾਰਮੇਸੀ ਕਾਲਜ, ਡਾ. ਸੰਦੀਪ ਜੈਸਵਾਲ ਗੁਰੂ ਰਾਮਦਾਸ ਆਯੁਰਵੈਦਿਕ ਕਾਲਜ, ਮੀਨਾਕਸ਼ੀ ਮਹਿਤਾ ਜੀ.ਐੱਸ.ਪੀ.ਐੱਸ. ਪੰਧੇਰ ਅਤੇ ਹਰਜਿੰਦਰਪਾਲ ਕੌਰ ਕੰਗ ਪਿ੍ੰਸੀਪਲ ਸ੍ਰੀ ਗੁਰੂ ਰਾਮਦਾਸ ਨਰਸਿੰਗ ਕਾਲਜ ਪੰਧੇਰ ਨੇ ਵਿਸ਼ਵ ਸਿਹਤ ਦਿਵਸ ਦੇ ਸੰਬੰਧ ਵਿਚ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸਰੀਰਕ ਤੰਦਰੁਸਤੀ, ਮਾਨਸਿਕ ਸਿਹਤ, ਸਫ਼ਾਈ ਅਤੇ ਬਿਮਾਰੀਆਂ ਤੋਂ ਬਚਾਅ ਦੇ ਉਪਾਵਾਂ ਬਾਰੇ ਵੀ ਜਾਗਰੂਕ ਕੀਤਾ | ਕੈਂਪਸ ਤੋਂ ਮਹੱਦੀਪੁਰਾ ਚੌਕ ਤੱਕ ਇਕ ਵੱਡੀ ਜਾਗਰੂਕਤਾ ਰੈਲੀ ਕੱਢੀ ਗਈ | ਵਿਦਿਆਰਥੀਆਂ ਨੇ ਹੱਥਾਂ ਵਿਚ ਤਖ਼ਤੀਆਂ 'ਤੇ ਨਾਅਰੇ ਲਿਖੇ ਹੋਏ ਸਨ, ਜਿਨ੍ਹਾਂ ਰਾਹੀਂ ਲੋਕਾਂ ਨੂੰ ਸਿਹਤ ਤੇ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਗਿਆ | ਪ੍ਰੋਗਰਾਮ ਦੇ ਅੰਤ ਵਿਚ ਸਾਰੇ ਵਿਦਿਆਰਥੀਆਂ ਤੇ ਸਟਾਫ਼ ਨੇ ਸਿਹਤਮੰਦ ਜੀਵਨ ਅਪਣਾਉਣ ਤੇ ਹੋਰਾਂ ਨੂੰ ਵੀ ਇਸ ਬਾਰੇ ਪ੍ਰੇਰਿਤ ਕਰਨ ਦਾ ਵਾਅਦਾ ਕੀਤਾ | ਇਸ ਮੌਕੇ ਐਡਵੋਕੇਟ ਮਨਦੀਪ ਸਿੰਘ ਬੋਪਾਰਾਏ, ਸਿਫਾਲੀ ਤਿਗਾ, ਪ੍ਰਭਜੋਤ ਕੌਰ, ਹਰਮਨਪ੍ਰੀਤ ਕੌਰ, ਨੇਹਾ, ਕਵਿਤਾ ਕਲਿਆਣ, ਪਲਵਿੰਦਰਜੀਤ ਕੌਰ, ਜਗਦੀਸ ਕੌਰ, ਮਨਿੰਦਰ ਕੌਰ, ਹਰਦੀਪ ਕੌਰ, ਅਮਨਦੀਪ ਕੌਰ, ਜੈਸਮੀਨ, ਮਾਧਵੀ ਆਦਿ ਹਾਜ਼ਰ ਸ਼ਨ |
Ad Position 22
No active advertisement
ਪਿਛਲੀ ਖ਼ਬਰ ਸੇਮ ਨਹਿਰ ਤੋਂ ਗੁਰਦੁਆਰਾ ਘੱਲੂਘਾਰਾ ਸਾਹਿਬ ਨੰੂ ਜਾਣ ਵਾਲੀ ਸੜਕ ਹੇਠਾਂ ਧਸੀ <br/> ਅਗਲੀ ਖ਼ਬਰ ਆਲ ਮਿਊਾਸੀਪਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ
Ad Position 24