ਕੋਟਲੀ ਸੂਰਤ ਮੱਲ੍ਹੀ, 10 ਅ੍ਰਪੈਲ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਦੇ ਵਿਦਿਆਰਥੀਆਂ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਕਰਵਾਈ ਧਾਰਮਿਕ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਜ਼ੀਫ਼ੇ ਪ੍ਰਾਪਤ ਕੀਤੇ | ਪਿ੍ੰਸੀਪਲ ਡਾ. ਰੇਨੂੰ ਪੰਚਾਲ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਦੁਆਰਾ ਕਰਵਾਈ ਗਈ ਸਾਲਾਨਾ ਧਾਰਮਿਕ ਪ੍ਰੀਖਿਆ ਵਿਚ ਉਨ੍ਹਾਂ ਦੇ ਸਕੂਲ ਦੇ 9ਵੀਂ ਜਮਾਤ ਦੇ ਵਿਦਿਆਰਥੀ ਗੁਰਅੰਸਦੀਪ ਸਿੰਘ, ਲਵਦੀਪ ਕੌਰ, ਪ੍ਰਨੀਤ ਕੌਰ, ਗੁਰਲੀਨ ਕੌਰ ਤੇ 10ਵੀਂ ਜਮਾਤ ਦੇ ਵਿਦਿਆਰਥੀ ਨਵਜੋਤ, ਮਨਰਾਜਦੀਪ ਕੌਰ, ਸੁਭਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਵਜ਼ੀੇਫ਼ੇ ਪ੍ਰਾਪਤ ਕੀਤੇ ਹਨ ਤੇ ਇਸ ਸਬੰਧੀ ਅੱਜ ਸਕੂਲ ਕੰਪਲੈਕਸ 'ਚ ਹੋਏ ਵਿਸ਼ੇਸ਼ ਸਮਾਗਮ ਦੌਰਾਨ ਪ੍ਰਚਾਰਕ ਭਾਈ ਕੁਲਬੀਰ ਸਿੰਘ ਉਦੋਵਾਲੀ ਤੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਬੱਚਿਆਂ ਨੂੰ ਵਜ਼ੀਫ਼ੇ ਤਕਸੀਮ ਕੀਤੇ ਗਏ ਹਨ | ਪਿ੍ੰਸੀਪਲ ਡਾ. ਰੇਨੂੰ ਪੰਚਾਲ, ਸੰਸਥਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ, ਤੇਜਪ੍ਰਤਾਪ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਹੋੋਰ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅਮਰਜੀਤ ਕੌਰ, ਪੂਨਮ, ਊਸ਼ਾ ਰਾਣੀ, ਸਿੰਮੀ ਮਹਾਜਨ, ਪਲਵਿੰਦਰ ਕੌਰ, ਹਰਮਨਪ੍ਰੀਤ ਕੌਰ, ਅਮਰੀਕ ਸਿੰਘ, ਅਰਸ਼ਦੀਪ ਕੌਰ, ਹਰਪ੍ਰੀਤ ਕੌਰ, ਪਲਕ, ਫਤਿਹਪ੍ਰੀਤ ਸਿੰਘ, ਬੇਅੰਤ ਸਿੰਘ, ਪਵਨਪ੍ਰੀਤ ਸਿੰਘ, ਗੁਰਪ੍ਰੀਤ ਕੌਰ, ਮਹਿਕਪ੍ਰੀਤ ਕੌਰ, ਮਨਪ੍ਰੀਤ ਕੌਰ, ਇਮਾਨਤਜੋਤ ਕੌਰ, ਜਸ਼ਨਪ੍ਰੀਤ ਕੌਰ, ਅਵਨੀਤ ਕੌਰ ਸਮੇਤ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |