19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਕਾਂਗਰਸ ਹਾਈਕਮਾਂਡ ਵਲੋਂ ਕੁਲਵੰਤ ਸਿੰਘ ਭੈਣੀ ਖਾਦਰ ਮੁੜ ਬਲਾਕ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 11-04-2026
ਭੈਣੀ ਮੀਆਂ ਖਾਂ, 10 ਅਪ੍ਰੈਲ (ਜਸਬੀਰ ਸਿੰਘ ਬਾਜਵਾ)- ਭਾਰਤੀ ਰਾਸ਼ਟਰੀ ਕਾਂਗਰਸ ਵਲੋਂ ਸੰਗਠਨ ਵਿਚ ਮਜ਼ਬੂਤੀ ਲਿਆਉਣ ਦੇ ਉਦੇਸ਼ ਨਾਲ ਪਾਰਟੀ ਦੇ ਮਿਹਨਤੀ ਅਤੇ ਜੁਝਾਰੂ ਆਗੂ ਕੁਲਵੰਤ ਸਿੰਘ ਭੈਣੀ ਖਾਦਰ ਨੂੰ ਮੁੜ ਤੋਂ ਕਾਹਨੂੰਵਾਨ ਬਲਾਕ ਦੇ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ | ਉਨ੍ਹਾਂ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਪਾਰਟੀ ਹਾਈਕਮਾਂਡ ਤੇ ਸੀਨੀਅਰ ਲੀਡਰਸ਼ਿਪ ਸ੍ਰੀ ਰਾਹੁਲ ਗਾਂਧੀ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਧੰਨਵਾਦ ਕਰਦਿਆਂ ਠਾਕੁਰ ਕੁਲਵੰਤ ਸਿੰਘ ਭੈਣੀ ਖਾਦਰ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ 'ਤੇ ਜੋ ਭਰੋਸਾ ਜਿਤਾਇਆ ਹੈ, ਉਹ ਉਸ 'ਤੇ ਪੂਰੀ ਤਰ੍ਹਾਂ ਖਰਾ ਉਤਰਨਗੇ | ਪਾਰਟੀ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ | ਇਸ ਮੌਕੇ ਸਾਬਕਾ ਸਰਪੰਚ ਇਕਬਾਲ ਸਿੰਘ, ਸਾ. ਸਰਪੰਚ ਅਵਤਾਰ ਸਿੰਘ, ਸਰਪੰਚ ਸਤਨਾਮ ਸਿੰਘ ਸੋਨੀ, ਸਾ. ਸਰਪੰਚ ਨਿਸ਼ਾਨ ਸਿੰਘ, ਸਰਪੰਚ ਬਲਬੀਰ ਸਿੰਘ, ਕੈਪਟਨ ਸਵਿੰਦਰ ਸਿੰਘ, ਸਾ. ਸਰਪੰਚ ਮੱਖਣ ਸਿੰਘ, ਠਾਕੁਰ ਬਲਵਿੰਦਰ ਸਿੰਘ ਦਤਾਰਪੁਰ ਅਤੇ ਫੁੰਮਣ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿ੍ੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਵਲੋਂ 2027 ਦੀਆਂ ਚੋਣਾਂ ਸੰਬੰਧੀ ਲਾਮਬੰਦੀ ਅਗਲੀ ਖ਼ਬਰ ਕਰਮਚਾਰੀ ਦਲ ਨੇ ਕਰਮਚਾਰੀਆਂ ਦੇ ਏਰੀਅਰ ਨੂੰ ਜਾਰੀ ਕਰਵਾਉਣ ਲਈ ਮੰਗ ਪੱਤਰ ਸੌਂਪਿਆ
Ad Position 24