ਬਟਾਲਾ, 10 ਅਪ੍ਰੈਲ (ਸਤਿੰਦਰ ਸਿੰਘ)- ਵਿਰੋਧੀ ਧਿਰ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪਿੰ੍ਰ. ਸੁਲੱਖਣ ਸਿੰਘ ਭੇਟ ਪੱਤਣ ਉਪ ਚੇਅਰਮੈਨ ਐੱਸ.ਸੀ. ਵਿੰਗ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਰੇ ਪਿੰਡਾਂ ਵਿਚ ਵੱਡੇ ਪੱਧਰ 'ਤੇ ਮੀਟਿੰਗਾਂ ਕਰ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਸ ਸਬੰਧੀ ਰਿਆੜਕੀ ਦੇ ਵੱਡੇ ਪਿੰਡ ਹਰਚੋਵਾਲ ਵਿਚ ਫ਼ੌਜੀ ਨਰਿੰਦਰ ਸਿੰਘ ਰਿਆੜ ਦੇ ਗ੍ਰਹਿ ਵਿਖੇ ਇਕ ਵੱਡੀ ਤੇ ਪ੍ਰਭਾਵਸ਼ਾਲੀ ਮੀਟਿੰਗ ਕਰ ਕੇ ਲੋਕਾਂ ਨੂੰ ਕਾਂਗਰਸ ਲਿਆਓ ਪੰਜਾਬ ਬਚਾਓ ਦੇ ਨਾਅਰੇ ਹੇਠ ਲਾਮਬੰਦ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਸੁਲੱਖਣ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਗਲਤ ਨੀਤੀਆਂ ਕਰ ਕੇ ਪੰਜਾਬ ਸਿਰ ਕਰਜ਼ੇ ਦੀ ਪੰਡ ਬਹੁਤ ਭਾਰੀ ਹੋ ਰਹੀ ਹੈ | ਸਰਕਾਰ ਕੋਲ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਨੂੰ ਦੇਣ ਲਈ ਕੁਝ ਨਹੀਂ ਹੈ | ਨਵਾਂ ਕਰਜ਼ਾ ਚੁੱਕ ਕੇ ਸਰਕਾਰ ਚਲਾਈ ਜਾ ਰਹੀ ਹੈ ਪਰ ਪੰਜਾਬ ਦੇ ਹਰੇਕ ਸ਼ਹਿਰ ਵਿਚ ਕੋਈ ਐਸਾ ਖੰਭਾ ਨਹੀਂ ਜਿੱਥੇ ਸਰਕਾਰ ਆਪਣੀ ਮਸ਼ਹੂਰੀ ਨਾ ਕਰ ਰਹੀ ਹੋਵੇ | ਪਿਛਲੇ 4 ਸਾਲ 'ਚ ਹਲਕੇ ਵਿਚ ਕੋਈ ਵੀ ਬਦਲਾਅ ਨਹੀਂ ਆਇਆ | ਯੁੱਧ ਨਸ਼ਿਆਂ ਵਿਰੁੱਧ ਸਿੱਖਿਆ ਕ੍ਰਾਂਤੀ, ਸਿਹਤ ਕ੍ਰਾਂਤ ਸਭ ਫਲਾਪ ਸ਼ੋਅ ਹੋ ਰਿਹਾ ਹੈ | ਇਸ ਮੌਕੇ ਸਰਬਜੀਤ ਸਿੰਘ, ਸਿਕੰਦਰ ਸਿੰਘ, ਸ਼ੈਲੀ ਰਿਆੜ, ਪਵਨਦੀਪ ਸਿੰਘ, ਅਮਰੀਕ ਸਿੰਘ, ਸੁਖਦੇਵ ਸਿੰਘ, ਰਣਜੋਤ ਸਿੰਘ, ਜੋਗਿੰਦਰ ਸਿੰਘ, ਕਰਨ, ਬਲਵਿੰਦਰ ਸਿੰਘ, ਨਰਿੰਦਰ ਸਿੰਘ, ਸੱਜਣਦੀਪ ਸਿੰਘ, ਗੁਰਜੋਤ ਸਿੰਘ, ਮੇਜਰ ਸਿੰਘ ਮੈਂਬਰ ਪੰਚਾਇਤ, ਨਿੰਦਰ ਸਿੰਘ, ਹੀਰਾ ਲਾਲ ਵਰਮਾ, ਹਰਪਾਲ ਸਿੰਘ ਪਾਲਾ, ਪਰਮਜੀਤ ਸਿੰਘ ਪੰਮਾ, ਲਖਵਿੰਦਰ ਸਿੰਘ ਸ਼ਾਹ, ਦਰਸ਼ਨ ਸਿੰਘ, ਹਰਦੇਵ ਸਿੰਘ, ਦਰਸ਼ਨ ਮੱਲਣ, ਹਰਦੇਵ ਸਿੰਘ, ਕੁਲਵਿੰਦਰ ਸਿੰਘ, ਮੰਗਲ ਮਸੀਹ, ਪਾਲ ਸਿੰਘ ਸੱਬਾ ਮੈਂਬਰ ਪੰਚਾਇਤ ਗੁਰਵਿੰਦਰ ਸਿੰਘ ਲਾਡੀ ਬਲਾਕ ਸੰਮਤੀ ਮੈਂਬਰ, ਰਾਜਦੇਵ ਸਿੰਘ, ਨਿੰਦਰਪਾਲ ਸਿੰਘ, ਮੰਤਰੀ ਭਾਮ ਅਤੇ ਰਣਜੀਤ ਸਿੰਘ ਸੋਨਾ ਹਾਜ਼ਰ ਸਨ |