19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਲੋੜਵੰਦ ਪਰਿਵਾਰ ਦੀ ਧੀ ਦਾ ਅਨੰਦ ਕਾਰਜ ਕਰਵਾਇਆ

Ad Position 21
No active advertisement
ਅਜੀਤ ਡੈਸਕ 11-04-2026
ਅੱਚਲ ਸਾਹਿਬ, 10 ਅਪ੍ਰੈਲ (ਗੁਰਚਰਨ ਸਿੰਘ)-ਧੰਨ-ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਦੇ ਸਰਪ੍ਰਸਤ ਤੇ ਸਮਾਜ ਸੇਵੀ ਐਨ.ਆਰ.ਆਈ. ਗੱਜਣ ਸਿੰਘ ਭੰਬੋਈ ਗਰੀਸ ਵਾਲਿਆਂ ਦੇ ਵਿਸ਼ੇਸ਼ ਉਦਮ ਸਦਕਾ ਉਨ੍ਹਾਂ ਦੇ ਪਰਿਵਾਰ ਤੇ ਸੇਵਾ ਸੁਸਾਇਟੀ ਦੇ ਮੈਂਬਰਾਂ ਵਲੋਂ ਲੋੜਵੰਦ ਪਰਿਵਾਰ ਦੀ ਧੀ ਦਾ ਆਨੰਦ ਕਾਰਜ ਪਿੰਡ ਭੰਬੋਈ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਮਰਿਆਦਾ ਅਨੁਸਾਰ ਕਰਵਾਇਆ ਗਿਆ | ਇਸ ਮੌਕੇ ਨਵ ਵਿਆਹੁਤਾ ਨੂੰ ਘਰ ਵਿਚ ਲੋੜੀਂਦਾ ਸਾਮਾਨ ਗੱਜਣ ਸਿੰਘ ਦੇ ਮਾਤਾ ਜੀ ਸਰਦਾਰਨੀ ਗੁਰਬਚਨ ਕੌਰ ਅਤੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਸੇਵਾ ਸੁਸਾਇਟੀ ਮੈਂਬਰਾਂ ਵਲੋਂ ਦਿੱਤਾ ਗਿਆ | ਇਸ ਮੌਕੇ ਨਵ ਵਿਆਹੇ ਜੋੜੇ ਨੂੰ ਅਸ਼ੀਰਵਾਦ ਦੇਣ ਪਹੁੰਚੇ ਗਿਆਨੀ ਮਹਿਤਾਬ ਸਿੰਘ ਭੰਬੋਈ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪਿ੍ੰਸੀਪਲ ਸੁਲੱਖਣ ਸਿੰਘ ਭੇਟ ਪੱਤਨ ਨੇ ਐਨ.ਆਰ.ਆਈ. ਗੱਜਣ ਸਿੰਘ ਭੰਬੋਈ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਪ੍ਰਸੰਸਾ ਕੀਤੀ | ਇਸ ਮੌਕੇ ਸੁਸਾਇਟੀ ਮੈਂਬਰਾਂ ਸੁਖਵਿੰਦਰ ਸਿੰਘ ਸੁੱਖਾ, ਲਖਵਿੰਦਰ ਸਿੰਘ, ਸੁਖਦੇਵ ਸਿੰਘ, ਸੂਬੇਦਾਰ ਸੁਖਪਾਲ ਸਿੰਘ, ਨਿਰਵੈਰ ਸਿੰਘ, ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ, ਭੁਪਿੰਦਰ ਸਿੰਘ, ਸਤਨਾਮ ਸਿੰਘ, ਮੇਜਰ ਸਿੰਘ, ਨਿਰਵੈਰ ਸਿੰਘ, ਮਾ. ਅਜੀਤ ਸਿੰਘ, ਸੁਖਦੇਵ ਸਿੰਘ ਆਦਿ ਨੇ ਦੱਸਿਆ ਕਿ ਇਹ ਜੋ ਸੇਵਾ ਸੁਸਾਇਟੀ ਬਣਾਈ ਗਈ, ਇਸ ਵਿਚ ਵੱਡਾ ਸਹਿਯੋਗ ਸ: ਗੱਜਣ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦਾ ਹੈ |
Ad Position 22
No active advertisement
ਪਿਛਲੀ ਖ਼ਬਰ ਪੁਲ 'ਤੇ ਰੇਿਲੰਗ ਨਾ ਹੋਣ ਕਰਕੇ ਵਾਪਰ ਸਕਦਾ ਵੱਡਾ ਹਾਦਸਾ ਅਗਲੀ ਖ਼ਬਰ ਮਹਾਨ ਗੁਰਮਤਿ ਸਮਾਗਮ 12 ਨੂੰ <br/>
Ad Position 24