19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਗੁਰੂ ਨਾਨਕ ਕਾਲਜ ਬਟਾਲਾ ਦੇ ਕਾਮਰਸ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 11-04-2026
ਬਟਾਲਾ, 10 ਅਪ੍ਰੈਲ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਅਤੇ ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੇ ਸਥਾਨਕ ਗੁਰੂ ਨਾਨਕ ਕਾਲਜ ਬਟਾਲਾ ਦੇ ਕਾਮਰਸ ਵਿਭਾਗ ਦਾ ਸਾਲਾਨਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਅਕਾਦਮਿਕ ਖੇਤਰ ਵਿਚ ਮੱਲ੍ਹਾਂ ਮਾਰਦਿਆਂ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਬੀ.ਕਾਮ. ਭਾਗ ਪਹਿਲਾ ਦੇ ਨਤੀਜਿਆਂ ਵਿਚੋਂ ਜਸਮੀਨ ਕੌਰ ਨੇ 75 ਫੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿਚੋਂ ਪਹਿਲਾ, ਪ੍ਰਭਜੋਤ ਕੌਰ ਨੇ 69 ਫੀਸਦੀ ਅੰਕਾਂ ਨਾਲ ਦੂਜਾ ਤੇ ਸੁਖਮਨਪ੍ਰੀਤ ਕੌਰ ਨੇ 61 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਮੱਲਿਆ ਹੈ | ਪਿ੍ੰਸੀਪਲ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥਣਾਂ ਦੀ ਅਣਥੱਕ ਮਿਹਨਤ ਤੇ ਅਧਿਆਪਕਾਂ ਦੀ ਸੁਚੱਜੀ ਰਹਿਨੁਮਾਈ ਦਾ ਸਿੱਟਾ ਹੈ | ਉਨ੍ਹਾਂ ਅੱਵਲ ਵਿਦਿਆਰਥਣਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਰਾਜਬੀਰ ਕੌਰ, ਪ੍ਰੋ. ਸ਼ੁਭਦੀਪ ਕੌਰ ਤੇ ਪ੍ਰੋ. ਅਮਨਪ੍ਰੀਤ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਕਾਨੂੰਨ ਦੀ ਆੜ ਹੇਠ ਪੰਥਕ ਭਾਵਨਾਵਾਂ ਨਾਲ ਖੇਡਣ ਦੀ ਗਲਤੀ ਨਾ ਕਰੇ ਸਰਕਾਰ-ਫੈੱਡਰੇਸ਼ਨ (ਮਹਿਤਾ) ਅਗਲੀ ਖ਼ਬਰ ਦਾਖ਼ਲਾ ਮੁਹਿੰਮ ਨੂੰ ਲੈ ਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੋਰਾਂਗਲਾ ਵਲੋਂ ਸੈਂਟਰ ਤੇ ਸਕੂਲ ਮੁਖੀਆਂ ਨਾਲ ਮੀਟਿੰਗਾਂ...
Ad Position 24