19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਘੁਮਾਣ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 11-04-2026
ਘੁਮਾਣ, 10 ਅਪ੍ਰੈਲ (ਬੰਮਰਾਹ)-ਘੁਮਾਣ ਇੰਟਰਨੈਸ਼ਨਲ ਪਬਲਿਕ ਸਕੂਲ ਘੁਮਾਣ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਸਮੁੱਚੇ ਮੈਂਬਰਾਂ ਤੇ ਪਿ੍ੰਸੀਪਲ ਗੁਰਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਅਧਿਆਪਕਾਂ ਦੇ ਸਹਿਯੋਗ ਨਾਲ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ, ਜਿਸ ਵਿਚ ਬੱਚਿਆਂ ਨੇ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ | ਵਿਸ਼ਵ ਸਿਹਤ ਦਿਵਸ ਸਬੰਧੀ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਸਿਹਤ ਸਬੰਧੀ 'ਸਾਰੇ ਜਾਗੋ ਫਾਲਤੂ ਖਾਣ-ਪੀਣ ਤਿਆਗੋ' ਦੇ ਹਵਾਲੇ ਨਾਲ ਦੱਸਿਆ ਕਿ ਸਿਹਤਮੰਦ ਸਰੀਰ ਕੁਦਰਤ ਦੁਆਰਾ ਸਿਰਜਿਆ ਬੇਹਤਰੀਨ ਤੋਹਫਾ ਹੈ, ਜਿਸ ਦੀ ਤੁਲਨਾ ਹੋਰ ਕਿਸੇ ਵੀ ਕੁਦਰਤੀ ਘਾੜਤ ਨਾਲ ਨਹੀਂ ਕੀਤੀ ਜਾ ਸਕਦੀ ਹੈ | ਅਧਿਆਪਕਾਂ ਨੇ ਬੱਚਿਆਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ | ਬੱਚਿਆਂ ਨੂੰ ਸਮਝਾਇਆ ਕਿ ਸਰੀਰਕ ਸਿਹਤ ਲਈ ਹਰੀਆਂ ਸਬਜ਼ੀਆਂ ਅਤੇ ਤਾਜ਼ੇ ਫਲ ਕਿੰਨੇ ਮਹੱਤਵਪੂਰਨ ਹਨ | ਬੱਚਿਆਂ ਨੂੰ ਦੱਸਿਆ ਕਿ ਬਾਹਰਲੇ ਜੰਕ ਫੂਡ ਦਾ ਸਾਡੇ ਸਰੀਰ 'ਤੇ ਮਾੜਾ ਪ੍ਰਭਾਵ ਪੈਂਦਾ ਹੈ | ਸਮਾਗਮ ਨੇ ਬੱਚਿਆਂ ਵਿਚ ਸਿਹਤ ਪ੍ਰਤੀ ਇਕ ਨਵੀਂ ਸਮਝ ਤੇ ਉਤਸ਼ਾਹ ਪੈਦਾ ਕੀਤਾ | ਮੁਕਾਬਲੇ ਦੌਰਾਨ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਪਹਿਲਾ, ਗਿਆਰਵੀਂ ਦੇ ਵਿਦਿਆਰਥੀਆਂ ਨੇ ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬਲੱਗਣ ਤੋਂ ਸਾਬਕਾ ਬਲਾਕ ਸੰਮਤੀ ਮੈਂਬਰ ਸਮੇਤ ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ ਅਗਲੀ ਖ਼ਬਰ ਵਿਦਿਆਰਥੀਆਂ ਦਾ ਧਾਰਮਿਕ ਤੇ ਇਤਿਹਾਸਕ ਟੂਰ ਲਗਵਾਇਆ
Ad Position 24