ਜੌੜਾ ਛੱਤਰਾਂ, 10 ਅਪ੍ਰੈਲ (ਪਰਮਜੀਤ ਸਿੰਘ ਘੁਮਾਣ)- ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਬਲੱਗਣ ਤੋਂ ਸਾਬਕਾ ਬਲਾਕ ਸੰਮਤੀ ਮੈਂਬਰ ਗਿਆਨ ਸਿੰਘ ਸਮੇਤ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ | ਪਾਰਟੀ ਵਿਚ ਸ਼ਾਮਿਲ ਹੋਣ 'ਤੇ ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਉਨ੍ਹਾਂ ਦਾ ਤਹਿ ਦਿਲੋਂ ਸਵਾਗਤ ਕੀਤਾ | ਵਿਧਾਇਕ ਪਾਹੜਾ ਨੇ ਦੱਸਿਆ ਕਿ ਗਿਆਨ ਸਿੰਘ ਦੇ ਨਾਲ ਹੀ ਹੀਰਾ ਸਿੰਘ, ਬਲਵਿੰਦਰ ਸਿੰਘ, ਜੱਸਾ ਸਿੰਘ, ਹਰਭੇਜ ਸਿੰਘ, ਮਨਪ੍ਰੀਤ ਸਿੰਘ ਤੇ ਮੰਗਲ ਸਿੰਘ ਆਦਿ ਕਾਂਗਰਸ ਵਿਚ ਸ਼ਾਮਿਲ ਹੋਏ ਹਨ | ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਨਵੇਂ ਵਰਕਰਾਂ ਨੂੰ ਨਾਲ ਲੈ ਕੇ ਚੱਲੇਗੀ | ਗਿਆਨ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ ਤੇ ਆਉਣ ਵਾਲੀਆਂ ਚੋਣਾਂ 'ਚ ਜਿੱਤ ਲਈ ਪੂਰੀ ਮਿਹਨਤ ਕਰਨਗੇ |