18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਨਸ਼ਾ ਮੁਕਤੀ ਮੋਰਚਾ ਦੀ ਮੀਟਿੰਗ 'ਚ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਗੂਆਂ ਨੇ ਕੀਤੀ ਸ਼ਮੂਲੀਅਤ

Ad Position 21
No active advertisement
ਅਜੀਤ ਡੈਸਕ 11-04-2026
ਘੁਮਾਣ, 10 ਅਪ੍ਰੈਲ (ਬੰਮਰਾਹ)- ਨਸ਼ਾ ਮੁਕਤੀ ਮੋਰਚਾ ਦੀ ਮੀਟਿੰਗ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਡਾ. ਅਰਸ਼ਦੀਪ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਜ਼ਿਲ੍ਹੇ ਦੇ 4 ਹਲਕਿਆਂ ਸ੍ਰੀ ਹਰਗੋਬਿੰਦਪੁਰ ਸਾਹਿਬ, ਫਤਹਿਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ ਤੇ ਕਾਦੀਆਂ ਦੇ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਇੰਚਾਰਜ ਅਤੇ ਬਲਾਕ ਇੰਚਾਰਜ ਨਸ਼ਾ ਮੁਕਤੀ ਮੋਰਚਾ ਵਿੰਗ ਨੇ ਹਿੱਸਾ ਲਿਆ | ਮੀਟਿੰਗ ਦੌਰਾਨ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਉਪ ਪ੍ਰਧਾਨ ਅੰਮਿ੍ਤਪਾਲ ਸਿੰਘ ਸੋਹੀ, ਜ਼ਿਲ੍ਹਾ ਉਪ ਇੰਚਾਰਜ ਅੰਮਿ੍ਤ ਸਿੰਘ ਜੈਲਦਾਰ ਤੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਬੱਬਲੂ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ | ਗੱਲਬਾਤ ਕਰਦਿਆਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੀ ਟੀਮ ਵਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਹੋਰ ਵੀ ਸਿਖਰਾਂ 'ਤੇ ਲਿਜਾਣ ਲਈ ਮੀਟਿੰਗ 'ਚ ਆਪੋ-ਆਪਣੇ ਵਿਚਾਰ ਪੇਸ਼ ਕੀਤੇ ਗਏ ਹਨ | ਇਸ ਮੌਕੇ ਨਵਤੇਜ ਸਿੰਘ, ਸਰਪੰਚ ਦਲਬੀਰ ਸਿੰਘ, ਰੋਹਿਤ ਭੰਡਾਰੀ, ਦਲਜੀਤ ਸਿੰਘ, ਬਲਜੀਤ ਸਿੰਘ ਬਿੱਟੂ, ਵਿਜੇ ਸਿੰਘ, ਥੋਮਸ ਮਸੀਹ ਆਦ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਥਾਣਾ ਮੁਖੀ ਸੇਖਵਾਂ ਰਜਵੰਤ ਕੌਰ ਨੇ ਪਿੰਡ ਬਿਧੀਪੁਰ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਦੇ ਅੱਵਲ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ <br/>
Ad Position 24