ਪਠਾਨਕੋਟ, 10 ਅਪ੍ਰੈਲ (ਸੁਮਿਤ)- ਸ਼ਿਵ ਸੈਨਾ ਉਧਵ ਠਾਕਰੇ ਦਲ ਦੇ ਪੰਜਾਬ ਦੇ ਮੁਖੀ ਯੋਗਰਾਜ ਸ਼ਰਮਾ ਨੇ ਹਿੰਦੂ ਦੇਵਤਿਆਂ ਪ੍ਰਤੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਵਾਲੇ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਉਨ੍ਹਾਂ ਮਾਮਲੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਤੇ ਆਪਸੀ ਸਦਭਾਵਨਾ ਨੂੰ ਭੰਗ ਕਰਦੀਆਂ ਹਨ | ਯੋਗਰਾਜ ਸ਼ਰਮਾ ਨੇ ਦੱਸਿਆ ਕਿ ਇਸ ਸਬੰਧ ਵਿਚ ਪੁਲਿਸ ਸਟੇਸ਼ਨ ਡਵੀਜ਼ਨ ਨੰਬਰ-2 ਵਿਖੇ ਇਕ ਰਸਮੀ ਸ਼ਿਕਾਇਤ ਦਰਜ ਕਰਵਾਈ ਗਈ ਹੈ | ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਦੋਸ਼ੀ ਦੀ ਪਹਿਚਾਣ ਕਰੇ ਤੇ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰੇ | ਉਨ੍ਹਾਂ ਕਿਹਾ ਕਿ ਅਜਿਹੇ ਵੀਡੀਓ ਨਾ ਸਿਰਫ਼