01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਗੁਰਦੁਆਰਾ ਓਠੀਆਂ ਸਾਹਿਬ ਵਿਖੇ 3 ਰੋਜ਼ਾ ਵਿਸਾਖੀ ਜੋੜ ਮੇਲਾ ਅੱਜ ਤੋਂ

Ad Position 21
No active advertisement
ਅਜੀਤ ਡੈਸਕ 12-04-2026
ਬਟਾਲਾ, 11 ਅਪ੍ਰੈਲ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਧਰਮਕੋਟ ਬੱਗਾ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਓਠੀਆਂ ਸਾਹਿਬ ਵਿਖੇ ਸਾਲਾਨਾ ਵਿਸਾਖੀ ਜੋੜ ਮੇਲਾ 12 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਿਹਾ ਹੈ | ਇਸ ਸੰਬੰਧੀ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ ਦਵਿੰਦਰ ਸਿੰਘ ਲਾਲੀ ਬਾਜਵਾ ਨੇ ਜੋੜ ਮੇਲੇ ਸਬੰਧੀ ਇਕ ਵਿਸ਼ੇਸ਼ ਇਕੱਤਰਤਾ ਦੌਰਾਨ ਦੱਸਿਆ ਕਿ 12 ਅਪ੍ਰੈਲ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ, ਉਪਰੰਤ ਦੀਵਾਨ ਸਜਾਏ ਜਾਣਗੇ ਜਿਸ ਦੌਰਾਨ ਪੰਥ ਦੇ ਮਹਾਨ ਕੀਰਤਨੀਏ, ਕਥਾ ਵਾਚਕ, ਢਾਡੀ, ਕਵੀਸ਼ਰੀ, ਜਥੇ ਸੰਗਤ ਨੂੰ ਸ਼ਬਦ ਗੁਰੂ ਨਾਲ ਜੋੜਨਗੇ | ਇਸ ਮੌਕੇ ਗ੍ਰੰਥੀ ਸੁਖਪਾਲ ਸਿੰਘ, ਗ੍ਰੰਥੀ ਸੁਖਜਿੰਦਰ ਸਿੰਘ, ਪ੍ਰਚਾਰਕ ਰਣਜੀਤ ਸਿੰਘ, ਗ੍ਰੰਥੀ ਕੁਲਜੀਤ ਸਿੰਘ, ਪ੍ਰਚਾਰਕ ਬਲਯੋਦ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੱਕੀ ਨਾਲੇ ਦੀ ਸਫ਼ਾਈ ਨਾ ਹੋਣ ਕਰ ਕੇ ਕਈ ਪਿੰਡਾਂ ਦੇ ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਬਟਾਲਾ ਪੁਲਿਸ ਵਲੋਂ ਸਾਢੇ 6 ਕਿਲੋ ਹੈਰੋਇਨ ਬਰਾਮਦ, 2 ਕਾਬੂ
Ad Position 24