04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਹੈਰੋਇਨ, ਡਰੱਗ ਮਨੀ, ਨਸ਼ੀਲੀਆਂ ਗੋਲੀਆਂ ਤੇ ਨਜਾਇਜ਼ ਸ਼ਰਾਬ ਸਮੇਤ ਚਾਰ ਦੋਸ਼ੀ ਗਿ੍ਫ਼ਤਾਰ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਗੁਰਦਾਸਪੁਰ, 11 ਅਪ੍ਰੈਲ (ਚੱਕਰਾਜਾ)- ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ਯੁੱਧ ਨਸ਼ੇ ਵਿਰੁੱਧ ਤਹਿਤ ਥਾਣਾ ਦੋਰਾਂਗਲਾ ਦੀ ਪੁਲਿਸ ਨੇ ਜਗਤਾਰ ਮਸੀਹ ਨੰੂ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਦੋਸ਼ੀ ਖਿਲਾਫ਼ ਥਾਣਾ ਦੋਰਾਂਗਲਾ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਪੁਲਿਸ ਨੇ ਮੰਗਾ ਮਸੀਹ ਨੰੂ ਕਾਬੂ ਕਰਕੇ ਉਸ ਪਾਸੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਪੁਲਿਸ ਨੇ ਦੋਸ਼ੀ ਖਿਲਾਫ਼ ਥਾਣਾ ਸਦਰ ਗੁਰਦਾਸਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸੇ ਤਰ੍ਹਾਂ ਥਾਣਾ ਦੀਨਾਨਗਰ ਪੁਲਿਸ ਨੇ ਸੂਰਜ ਪ੍ਰਕਾਸ਼ ਨੰੂ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਤੇ 1000 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ | ਪੁਲਿਸ ਨੇ ਦੋਸ਼ੀ ਖਿਲਾਫ਼ ਥਾਣਾ ਦੀਨਾਨਗਰ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸੇ ਤਰ੍ਹਾਂ ਥਾਣਾ ਦੀਨਾਨਗਰ ਪੁਲਿਸ ਨੇ ਗੌਰਵ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 7500 ਐਮ.ਐਲ. ਨਜਾਇਜ਼ ਸ਼ਰਾਬ ਬਰਾਮਦ ਕੀਤੀ ਜਿਸ 'ਤੇ ਪੁਲਿਸ ਨੇ ਦੋਸ਼ੀ ਖਿਲਾਫ਼ ਥਾਣਾ ਦੀਨਾਨਗਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਿਆ ਨੇ ਲੋਕਾਂ ਨੰੂ ਅਪੀਲ ਕੀਤੀ ਹੈ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੰੂ ਦਿੱਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਪੰਥਕ ਅਕਾਲੀ ਲਹਿਰ ਜ਼ਿਲ੍ਹਾ ਗੁਰਦਾਸਪੁਰ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ 'ਚ ਅਹਿਮ ਫ਼ੈਸਲੇ ਹੋਏੇ- ਸਹਾਏਪੁਰ ਅਗਲੀ ਖ਼ਬਰ ਐਫ.ਸੀ. ਵਰਮਾ ਸਕੂਲ ਦੀ ਅੱਠਵੀ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24