ਬਟਾਲਾ, 11 ਅਪ੍ਰੈਲ (ਸਤਿੰਦਰ ਸਿੰਘ)- ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ (ਸੀ.ਬੀ.ਐਸ.ਈ.) ਵਿਚ ਨਵੇਂ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰ ਕੇ ਕੀਤੀ ਗਈ | ਉਪਰੰਤ ਵਿਦਿਆਰਥੀਆਂ ਨੇ ਪ੍ਰਮਾਤਮਾ ਦੇ ਸਨਮੁੱਖ ਅਰਦਾਸ ਬੇਨਤੀ ਕੀਤੀ ਤੇ ਸਾਲ ਭਰ ਦੀ ਪੜ੍ਹਾਈ ਤੇ ਹੋਰ ਸਰਗਰਮੀਆਂ 'ਚੋਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰਮਾਤਮਾ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਤੇ ਸਕੂਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਉਪਰੰਤ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ | ਇਸ ਮੌਕੇ ਸਕੂਲ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਨਵਾਂ ਸੈਸ਼ਨ ਸ਼ੁਰੂ ਹੋਣ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਵਿਦਿਆਰਥੀਆਂ ਨੂੰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਸੁਖਜਿੰਦਰ ਵੀਰ ਸਿੰਘ ਨੇ ਨਵੇਂ ਸੈਸ਼ਨ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਤੋਂ ਇਹ ਆਸ ਪ੍ਰਗਟ ਕੀਤੀ ਕਿ ਮਿਹਨਤ ਤੇ ਸਹਿਯੋਗ ਨਾਲ ਸਕੂਲ ਨੂੰ ਬੁਲੰਦੀਆਂ ਤੱਕ ਲੈ ਕੇ ਜਾ ਸਕਣ | ਇਸ ਮੌਕੇ ਡਾਇਰੈਕਟਰ ਮਨਜਿੰਦਰ ਕੌਰ ਸੰਧੂ, ਰਜਿੰਦਰ ਕੌਰ, ਅਮਨਦੀਪ ਕੌਰ, ਨਵਪ੍ਰੀਤ ਕੌਰ, ਮਨਜੀਤ ਕੌਰ, ਅਰਵਿੰਦਰ ਕੌਰ, ਗੁਰਪ੍ਰੀਤ ਕੌਰ, ਨਵਨੀਤ ਕੌਰ ਅਤੇ ਮੋਨਿਕਾ ਹਾਜ਼ਰ ਸਨ |