ਗੁਰਦਾਸਪੁਰ, 11 ਅਪ੍ਰੈਲ (ਚੱਕਰਾਜਾ)-ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਦਾ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੀ ਵਿਦਿਆਰਥਣ ਪਾਹੁਲਪ੍ਰੀਤ ਕੌਰ ਨੇ 600 'ਚੋਂ 583 ਅੰਕ ਹਾਸਲ ਕਰਕੇ ਜਿਥੇ ਮੈਰਿਟ 'ਚ ਪੰਜਾਬ ਭਰ ਵਿਚੋਂ 17ਵਾਂ ਰੈਂਕ ਹਾਸਲ ਕੀਤਾ ਹੈ, ਉਥੇ ਬਾਕੀ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਹਾਸਲ ਕੀਤੇ ਹਨ | ਸਕੂਲ ਦੇ ਚੇਅਰਮੈਨ ਰਣਦੀਪ ਸਿੰਘ ਨੇ ਦੱਸਿਆ ਕਿ 50 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਜਿਸ ਵਿਚੋਂ ਵਿਦਿਆਰਥਣ ਰੀਤਿਕਾ ਸ਼ਰਮਾ ਨੇ 600 ਵਿਚੋਂ 576 ਅੰਕ ਹਾਸਲ ਕਰਕੇ ਪਹਿਲਾ, ਮਨਜੋਤ ਕੌਰ ਤੇ ਸੁਖਮਨਦੀਪ ਕੌਰ ਨੇ 600 ਵਿਚੋਂ 569 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਜਸਮੀਤ ਕੌਰ ਨੇ 600 ਵਿਚੋਂ 565 ਅੰਕ ਪ੍ਰਾਪਤ ਕਰਕੇ ਤੀਜਾ, ਅਨਮੋਲਪ੍ਰੀਤ ਕੌਰ ਨੇ 600 ਵਿਚੋਂ 566 ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਹਾਸਲ ਕੀਤਾ ਹੈ | ਜਦੋਂ ਕਿ ਬਾਕੀ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ | ਉਨ੍ਹਾਂ ਸਾਰੇ ਵਿਦਿਆਰਥੀਆਂ ਨੰੂ ਸ਼ਾਨਦਾਰ ਨਤੀਜੇ ਦੀ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਿ ਸਕੂਲ ਵਿਚ ਨਰਸਰੀ ਤੋਂ ਬਾਰ੍ਹਵੀਂ ਮੈਡੀਕਲ, ਨਾਨ ਮੈਡੀਕਲ, ਕਾਮਰਸ ਤੇ ਆਰਟਸ ਗਰੁੱਪਾਂ ਦੇ ਦਾਖ਼ਲੇ ਸ਼ੁਰੂ ਹਨ |