05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅੰਮਿ੍ਤ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਵਿਚ ਅੰਮਿ੍ਤ ਪਾਨ ਕਰ ਕੇ ਗੁਰੂ ਵਾਲੇ ਬਣੇ ਪ੍ਰਾਣੀ ਤੇ ਹਾਜ਼ਰ ਸੰਗਤ |


ਭੈਣੀ ਮੀਆਂ ਖਾਂ, 11 ਅਪ੍ਰੈਲ (ਜਸਬੀਰ ਸਿੰਘ ਬਾਜਵਾ)-ਪਿੰਡ ਚੱਕ ਸਰੀਫ ਵਿਖੇ ਖ਼ਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਵਿਖੇ ਵਿਸ਼ੇਸ਼ ਅੰਮਿ੍ਤ ਸੰਚਾਰ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਪੰਜ ਪਿਆਰਿਆਂ ਵਲੋਂ 46 ਪ੍ਰਾਣੀਆਂ ਨੂੰ ਖੰਡੇ ਬਾਟੇ ਦੀ ਪਾਹੁਲ ਛਕਾ ਕੇ ਗੁਰੂ ਲੜ ਲਗਾਇਆ | ਪ੍ਰਬੰਧਕ ਕਮੇਟੀ ਵਲੋਂ ਅੰਮਿ੍ਤ ਅਭਿਲਾਖੀਆਂ ਨੂੰ ਕਕਾਰ ਭੇਟਾ ਰਹਿਤ ਦਿੱਤੇ ਗਏ | ਇਸ ਸਬੰਧੀ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਦੇ ਮੁੱਖ ਸੇਵਾਦਾਰ ਭਾਈ ਦਲਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਗੁਰਜੀਤ ਸਿੰਘ ਅਤੇ ਭਾਈ ਗੁਰਨਾਮ ਸਿੰਘ ਨੇ ਸਿੱਖੀ ਜੀਵਨ ਜਾਂਚ 'ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਸਮੂਹ ਸੰਗਤ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਹੋ ਕੇ ਸਿੱਖੀ ਸਿਧਾਂਤਾਂ ਅਨੁਸਾਰ ਜੀਵਨ ਬਤੀਤ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅੰਮਿ੍ਤ ਛਕ ਕੇ ਗੁਰੂ ਦੇ ਲੜ ਲੱਗਣਾ ਹੀ ਜੀਵਨ ਦੀ ਅਸਲ ਸਫ਼ਲਤਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦਾ ਤਿਆਗ ਕਰ ਕੇ ਆਪਣੇ ਅਮੀਰ ਵਿਰਸੇ ਨਾਲ ਜੁੜਨਾ ਚਾਹੀਦਾ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਨੂੰ ਅਪੀਲ ਕੀਤੀ ਅੱਜ 12 ਅਪ੍ਰੈਲ ਨੂੰ ਕਰਵਾਏ ਜਾ ਰਹੇ ਵਿਸ਼ਾਲ ਗੁਰਮਤਿ ਸਮਾਗਮ ਅਤੇ ਕਬੱਡੀ ਕੱਪ ਵਿਚ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਸਾਡਾ ਮਕਸਦ ਸੰਗਤ ਨੂੰ ਗੁਰਮਤਿ ਨਾਲ ਜੋੜਨਾ ਅਤੇ ਖੇਡਾਂ ਰਾਹੀਂ ਨੌਜਵਾਨੀ ਨੂੰ ਉਤਸ਼ਾਹਿਤ ਕਰਨਾ ਹੈ | ਇਸ ਮੌਕੇ ਨਗਰ ਚੱਕ ਸ਼ਰੀਫ਼ ਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅੰਮਿ੍ਤ ਅਗਲੀ ਖ਼ਬਰ ਸਿਵਲ ਹਸਪਤਾਲ ਬਟਾਲਾ ਵਿਖੇ ਡਾਕਟਰ ਹਰਪ੍ਰੀਤ ਸਿੰਘ ਵਲੋਂ ਨੱਕ, ਕੰਨ ਤੇ ਗਲੇ ਦੇ ਕੀਤੇ ਜਾ ਰਹੇ ਸਫ਼ਲ ਆਪਰੇਸ਼ਨ <br/>
Ad Position 24