ਬਟਾਲਾ, 12 ਅਪ੍ਰੈਲ (ਸਤਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾਣਾ ਮੰਡੀ ਬਟਾਲਾ ਵਿਖੇ 16 ਅਪ੍ਰੈਲ ਨੂੰ ਪਹੁੰਚ ਰਹੇ ਹਨ, ਜਿਸ ਦੇ ਸਬੰਧ ਵਿਚ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਨੇ ਬਟਾਲਾ ਕਲੱਬ ਵਿਖੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਰੈਲੀ ਨੂੰ ਇਤਿਹਾਸਕ ਬਣਾਇਆ ਜਾਵੇਗਾ | ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਹਲਕੇ ਦੇ ਲੋਕਾਂ ਨੂੰ ਇਸ ਰੈਲੀ ਵਿਚ ਹੁੰਮ-ਹੁੰਮਾ ਕੇ ਪਹੁੰਚਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਬਟਾਲਾ ਦੇ ਲੋਕ ਵੱਡੀ ਗਿਣਤੀ ਵਿਚ ਇਸ ਰੈਲੀ 'ਚ ਪਹੁੰਚਣ ਅਤੇ ਮੁੱਖ ਮੰਤਰੀ ਪੰਜਾਬ ਦੇ ਵਿਚਾਰ ਸੁਣਨ | ਉਨ੍ਹਾਂ ਕਿਹਾ ਕਿ 'ਆਪ' ਦੀ ਸਮੁੱਚੀ ਲੀਡਰਸ਼ਿਪ ਅਤੇ ਪਾਰਟੀ ਵਰਕਰ ਰੈਲੀ ਨੂੰ ਲੈ ਕੇ ਪੱਬਾਂਭਾਰ ਹੋ ਗਏ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ 16 ਅਪ੍ਰੈਲ ਨੂੰ ਦਾਣਾ ਮੰਡੀ ਵਿਖੇ ਪਹੁੰਚਣਗੇ, ਜਿੱਥੇ ਉਹ ਇਕ ਵਿਸ਼ਾਲ ਤੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਨਗੇ | ਉਨ੍ਹਾਂ ਸਮੂਹ ਪੰਚਾਂ, ਸਰਪੰਚਾਂ ਅਤੇ ਪਾਰਟੀ ਦੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿਚ ਰੈਲੀ 'ਚ ਸ਼ਾਮਲ ਹੋਵੋਂ ਤਾਂ ਜੋ ਇਸ ਰੈਲੀ ਨੂੰ ਇਤਿਹਾਸਕ ਬਣਾਇਆ ਜਾ ਸਕੇ | ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਯਸ਼ਪਾਲ ਚੌਹਾਨ, ਮਾਰਕੀਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਨੌਜਵਾਨ 'ਆਪ' ਆਗੂ ਅੰਮਿ੍ਤ ਕਲਸੀ, ਕੌਂਸਲਰ ਬਲਵਿੰਦਰ ਸਿੰਘ, ਮਿੰਟਾ, ਮਾਸਟਰ ਤਿਲਕ ਰਾਜ, ਗੁਰਪ੍ਰੀਤ ਸਿੰਘ ਰਾਜੂ, ਜ਼ਿਲ੍ਹਾ ਯੂਥ ਉਪ ਪ੍ਰਧਾਨ ਵਰੁਣ ਵਰਮਾ, ਅਵਤਾਰ ਸਿੰਘ ਕਲਸੀ, ਪ੍ਰਧਾਨ ਵੀਨੂੰ ਕਾਹਲੋਂ, ਭੁਪਿੰਦਰ ਸਿੰਘ, ਅਮਰੀਕ ਸਿੰਘ ਨੰਬਰਦਾਰ, ਬਲਵਿੰਦਰ ਸਿੰਘ, ਅੰਕੁਸ਼ ਮਹਿਤਾ, ਦਾਸ ਕਰਨ, ਐਡਵੋਕੇਟ ਮਨਜੀਤ ਸਿੰਘ, ਮਨਜੀਤ ਸਿੰਘ ਬੁਮਰਾਹ, ਤਜਿੰਦਰ ਬੰਟੀ, ਧੀਰਜ ਰਿੰਕਾ ਤੋਂ ਇਲਾਵਾ ਵੱਡੀ ਗਿਣਤੀ ਵਿਚ 'ਆਪ' ਆਗੂ ਹਾਜ਼ਰ ਸਨ |