26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਹਲਕਾ ਕਾਦੀਆਂ ਅੰਦਰ ਸ਼ੋ੍ਰਮਣੀ ਅਕਾਲੀ ਦਲ ਨੂੰ ਮਿਲੀ ਭਾਰੀ ਮਜ਼ਬੂਤੀ

Ad Position 21
No active advertisement
ਅਜੀਤ ਡੈਸਕ 13-04-2026
ਬਟਾਲਾ, 12 ਅਪ੍ਰੈਲ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਕਾਦੀਆਂ ਅੰਦਰ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ, ਜਦੋਂ ਹਲਕੇ ਦੇ ਪਿੰਡ ਪਸਨਾਵਾਲ ਤੋਂ ਕਈ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿੰਦਿਆਂ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ | ਮੁਖਤਾਰ ਸਿੰਘ ਦੇ ਗ੍ਰਹਿ ਵਿਖੇ ਹੋਏ ਸਮਾਗਮ ਦੌਰਾਨ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਅਕਾਲੀ ਦਲ 'ਚ ਸ਼ਾਮਲ ਹੋਏ ਮੁਖਤਾਰ ਸਿੰਘ, ਸਤਪਾਲ ਮਸੀਹ, ਕਸ਼ਮੀਰ ਸਿੰਘ, ਲੁਭਾਇਆ ਮਸੀਹ, ਰਾਜਾ ਹੰਸ, ਮਿੰਟਾ, ਧਿਆਨ ਚੰਦ, ਤੋਤਾ ਸਿੰਘ, ਜੋਗਿੰਦਰ ਜਿੰਦ, ਨਿੰਦੀ ਮਸੀਹ, ਸਲਵਿੰਦਰ ਸਿੰਘ, ਡੇਵਿਡ ਮਸੀਹ ਆਦਿ ਨੂੰ ਸਨਮਾਨਿਤ ਕਰਦਿਆਂ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਵਾਅਦਾ ਕੀਤਾ ਹੈ | ਇਸ ਮੌਕੇ ਸ: ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਦੂਜੀਆਂ ਪਾਰਟੀਆਂ ਤੋਂ ਮੋਹ ਹੁਣ ਭੰਗ ਹੋ ਚੁੱਕਾ ਹੈ ਅਤੇ ਉਹ ਮੁੜ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਕਾਹਲੇ ਹੋਏ ਪਏ ਹਨ | ਸ: ਮਾਹਲ ਨੇ ਕਿਹਾ ਕਿ ਜਿਉਂ-ਜਿਉਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਲੋਕ ਧੜਾਧੜ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਦਿਨੋ-ਦਿਨ ਅਕਾਲੀ ਦਲ ਦਾ ਗ੍ਰਾਫ ਵਧਦਾ ਜਾ ਰਿਹਾ ਹੈ ਅਤੇ 2027 ਦੀਆਂ ਚੋਣਾਂ ਵਿਚ ਸੂਬੇ ਦੇ ਲੋਕ ਮੁੜ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ | ਸ: ਮਾਹਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਦਿੱਤੀਆਂ ਜਾਂਦੀਆਂ ਸੁੱਖ-ਸਹੂਲਤਾਂ ਨੂੰ ਪਹਿਲਾਂ ਕਾਂਗਰਸ ਤੇ ਹੁਣ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਬੰਦ ਕਰ ਰੱਖਿਆ ਹੈ, ਪ੍ਰੰਤੂ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਇਹ ਬੰਦ ਕੀਤੀਆਂ ਸਹੂਲਤਾਂ ਨੂੰ ਦੁਬਾਰਾ ਚਾਲੂ ਕੀਤਾ ਜਾਵੇਗਾ | ਇਸ ਮੌਕੇ ਮੁਖਤਾਰ ਸਿੰਘ, ਬਲਵਿੰਦਰ ਸਿੰਘ ਸਾ. ਸਰਪੰਚ, ਗੁਰਭੇਜ ਸਿੰਘ ਯੂਥ ਆਗੂ, ਸੰਦੀਪ ਸਿੰਘ, ਗੁਰਪਿੰਦਰ ਸਿੰਘ, ਸੁਖਜਿੰਦਰ ਸਿੰਘ, ਲਵਜਿੰਦਰ ਸਿੰਘ, ਸੁਖਦੇਵ ਸਿੰਘ ਜਥੇਦਾਰ, ਮਿਠੁਨ ਮਸੀਹ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਮਹੂਰੀ ਕਿਸਾਨ ਸਭਾ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ <br/> ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ 16 ਨੂੰ ਦਾਣਾ ਮੰਡੀ ਬਟਾਲਾ ਵਿਖੇ ਪਹੁੰਚਣਗੇ- ਵਿਧਾਇਕ ਸ਼ੈਰੀ ਕਲਸੀ
Ad Position 24