23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਪੁਰਾਣਾ ਸ਼ਾਲਾ 'ਚ ਪੈਨਸ਼ਨਰਾਂ ਦੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 13-04-2026
ਗੁਰਦਾਸਪੁਰ, 12 ਅਪ੍ਰੈਲ (ਅਸ਼ੋਕ ਸ਼ਰਮਾ)-ਪਾਵਰ ਕਾਮ ਤੇ ਟਰਾਂਸਕੋ ਪੈਨਸ਼ਨਰ ਐਸੋਸੀਏਸ਼ਨ (ਰਜਿ:) ਨੰਬਰ-56 ਦੇ ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਤੇ ਮੰਡਲ ਗੁਰਦਾਸਪੁਰ ਦੇ ਸਹਾਇਕ ਸਕੱਤਰ ਸੁਰਿੰਦਰ ਪੱਪੂ ਨੇ ਦੱਸਿਆ ਕਿ ਪੁਰਾਣਾ ਸ਼ਾਲਾ 66 ਕੇ.ਵੀ. ਬਿਜਲੀ ਘਰ ਵਿਖੇ ਪਾਵਰ ਕਾਮ ਅਤੇ ਟਰਾਂਸਕੋ ਦੇ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਦਰਸ਼ਨ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਇਸ ਮੀਟਿੰਗ ਨੰੂ ਸਾਬਕਾ ਇੰਜੀ: ਜਗਤ ਸਿੰਘ, ਸਾ: ਇੰਜੀ: ਮਲਕੀਤ ਸਿੰਘ, ਰਘੁਬੀਰ ਸਿੰਘ ਤੇ ਸੁਰਿੰਦਰ ਪੱਪੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੈਨਸ਼ਨਰ ਚਾਰ ਸਾਲ ਤੋਂ ਆਪਣੇ ਬਕਾਏ ਲੈਣ ਲਈ ਪੰਜਾਬ ਸਰਕਾਰ ਅਤੇ ਪਾਵਰ ਕਾਮ ਦੀ ਮੈਨੇਜਮੈਂਟ ਖਿਲਾਫ ਲਗਾਤਾਰ ਸੰਘਰਸ਼ ਕਰ ਰਹੇ ਹਨ | ਪਰ ਪੰਜਾਬ ਸਰਕਾਰ ਤੇ ਪਾਵਰ ਕਾਮ ਦੀ ਮੈਨੇਜਮੈਂਟ ਬਕਾਏ ਦੇਣ ਤੋਂ ਟਾਲਾ ਵੱਟ ਰਹੀ ਹੈ | ਜਿਸ ਕਰਕੇ ਪੈਨਸ਼ਨਰਾਂ ਅੰਦਰ ਪੰਜਾਬ ਸਰਕਾਰ ਖਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਵਿੱਤ ਮੰਤਰੀ ਪੰਜਾਬ ਇਹ ਕਹਿੰਦੇ ਨਹੀਂ ਥੱਕਦੇ ਕਿ ਪਾਵਰ ਕਾਮ ਵਾਧੇ ਵਿਚ ਹੈ | ਫਿਰ ਪੈਨਸ਼ਨਰਾਂ ਦਾ 16 ਪ੍ਰਤੀਸ਼ਤ ਡੀ.ਏ. ਅਤੇ ਉਸ ਦਾ ਏਰੀਅਰ ਕਿਉਂ ਨਹੀਂ ਦਿੱਤਾ ਜਾ ਰਿਹਾ? ਉਨ੍ਹਾਂ ਕਿਹਾ ਕਿ ਹੁਣ ਸੂਬਾ ਕਮੇਟੀ ਵਲੋਂ ਮਾਨਯੋਗ ਹਾਈਕੋਰਟ ਤੇ ਸੁਪਰੀਮ ਕੋਰਟ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿਚ ਦਿੱਤੇ ਫੈਸਲੇ ਨੰੂ ਲਾਗੂ ਕਰਵਾਉਣ ਲਈ 18 ਅਪ੍ਰੈਲ ਨੰੂ ਬਿਜਲੀ ਮੰਤਰੀ ਪੰਜਾਬ ਦੀ ਕੋਠੀ ਲੁਧਿਆਣਾ ਵਿਖੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਵਿਚ ਪੈਨਸ਼ਨਰ ਵੱਧ ਚੜ੍ਹ ਕੇ ਸ਼ਾਮਿਲ ਹੋਣਗੇ ਤਾਂ ਜੋ ਪੰਜਾਬ ਸਰਕਾਰ ਅਤੇ ਪਾਵਰ ਕਾਮ ਮੈਨੇਜਮੈਂਟ ਕੋਲੋਂ ਪੈਨਸ਼ਨਰਾਂ ਦੇ 16 ਪ੍ਰਤੀਸ਼ਤ ਡੀ.ਏ. ਅਤੇ ਹੋਰ ਮੰਗਾਂ ਲਾਗੂ ਕਰਵਾਈਆਂ ਜਾ ਸਕਣ | ਇਸ ਮੌਕੇ ਹੋਰਨਾਂ ਤੋਂ ਇਲਾਵਾ ਦਰਸ਼ਨ ਲਾਲ, ਰਛਪਾਲ ਸਿੰਘ, ਸੈਮੂਅਲ ਮਸੀਹ, ਸਤਨਾਮ ਸਿੰਘ, ਮਦਨ ਲਾਲ, ਮੋਹਨ ਲਾਲ ਫੋਰਮੈਨ, ਦਿਆਲ ਸਿੰਘ, ਤਸਵੀਰ ਸਿੰਘ ਬਾਜਵਾ, ਬਖ਼ਸ਼ੀਸ਼ ਸਿੰਘ, ਸੁਖਵਿੰਦਰ ਸਿੰਘ, ਨਿਸ਼ਾਨ ਸਿੰਘ, ਹੀਰਾ ਸਿੰਘ, ਰਜਵਿੰਦਰ ਕੌਰ, ਸੁਰਜੀਤ ਸਿੰਘ, ਮੁੱਖਾ ਸਿੰਘ, ਸਰਵਣ ਸਿੰਘ, ਜੋਗਾ ਸਿੰਘ, ਸੁਰਿੰਦਰ ਪੱਪੂ, ਜਗਤ ਸਿੰਘ, ਮਲਕੀਤ ਸਿੰਘ, ਰਘਬੀਰ ਸਿੰਘ, ਜਗਦੇਵ ਸਿੰਘ ਅਤੇ ਜਗਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੱਦੀ ਲੇਹਲ ਯੂਥ ਸਪੋਰਟਸ ਕਲੱਬ ਵਲੋਂ ਕਬੱਡੀ ਕੱਪ 15 ਤੇ 16 ਨੂੰ - ਪ੍ਰਧਾਨ ਗਗਨ ਲੇਹਲ ਅਗਲੀ ਖ਼ਬਰ ਸੰਤ ਮਾਝਾ ਸਿੰਘ ਕਰਮਜੋਤ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਦਾ 8ਵੀਂ ਦਾ ਨਤੀਜਾ ਸ਼ਾਨਦਾਰ <br/>
Ad Position 24