ਧਾਰੀਵਾਲ, 12 ਅਪ੍ਰੈਲ (ਸਵਰਨ ਸਿੰਘ)-ਸਥਾਨਿਕ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਅੰਮਿ੍ਤ ਸੰਚਾਰ ਕਰਵਾਇਆ ਗਿਆ | ਇਸ ਸਬੰਧ ਵਿਚ ਪੰਜ ਪਿਆਰਿਆਂ ਸਾਹਿਬਾਨ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਪਹੁੰਚ ਕੇ ਖੰਡੇ ਬਾਟੇ ਦਾ ਅੰਮਿ੍ਤ ਤਿਆਰ ਕੀਤਾ, ਜਿਸ ਵਿਚ ਲਗਪਗ 188 ਪ੍ਰਾਣੀ ਅੰਮਿ੍ਤ ਪਾਨ ਕਰ ਕੇ ਗੁਰੂ ਵਾਲੇ ਬਣੇ | ਇਸ ਅੰਮਿ੍ਤ ਸੰਚਾਰ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਅੰਮਿ੍ਤ ਅਭਿਲਾਖੀਆਂ ਨੂੰ ਕਕਾਰ ਭੇਟਾ ਰਹਿਤ ਦਿੱਤੇ ਗਏ | ਇਸ ਮੌਕੇ ਐਸ.ਜੀ.ਪੀ.ਸੀ. ਮੈਂਬਰ ਬੀਬੀ ਜਸਬੀਰ ਕੌਰ ਜਫਰਵਾਲ, ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਭਾਈ ਜਸਵਿੰਦਰ ਸਿੰਘ ਕਲੇਰ, ਭਾਈ ਗੁਰਦੇਵ ਸਿੰਘ, ਸੰਦੀਪ ਸਿੰਘ ਜਫ਼ਰਵਾਲ, ਹਰਪ੍ਰੀਤ ਸਿੰਘ ਮੂਲਿਆਂਵਾਲ, ਹਰਮਨਦੀਪ ਸਿੰਘ, ਪ੍ਰਚਾਰਕ ਜਗਰੂਪ ਸਿੰਘ ਕਲਿਆਣਪੁਰ, ਗੁਰਵਿੰਦਰ ਸਿੰਘ ਵੜੈਚ, ਬੀਬੀ ਰਾਜਵੀਰ ਕੌਰ, ਡਾਕਟਰ ਰਣਜੀਤ ਸਿੰਘ ਬੇਦੀ ਕਾਲੋਨੀ, ਤਰਜਿੰਦਰ ਸਿੰਘ ਸੋਹਲ, ਗੁਰਵਿੰਦਰ ਸਿੰਘ, ਕੰਵਲਜੀਤ ਸਿੰਘ ਫੈਜਉਲਚੱਕ, ਲੱਖਾ ਸਿੰਘ ਮਾਨੇਪੁਰ, ਅੰਤਰਪ੍ਰੀਤ ਸਿੰਘ ਆਦਿ ਹਾਜ਼ਰ ਸਨ |