ਕੋਟਲੀ ਸੂਰਤ ਮੱਲ੍ਹੀ, 12 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਤੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਮਹਾਨ ਧਾਰਮਿਕ ਸਮਾਗਮ ਕਰਵਾਇਆ ਗਿਆ | ਇਲਾਹੀ ਗੁਰਬਾਣੀ ਦੇ ਮਨੋਹਰ ਸ਼ਬਦ ਕੀਰਤਨ ਤੇ ਕਥਾ ਵਿਚਾਰਾਂ ਸਰਵਨ ਕੀਤੀਆਂ | ਸਕੂਲ ਕੰਪਲੈਕਸ ਵਿਚ ਹੋਏ ਸਮਾਗਮ ਦੌਰਾਨ ਸਕੂਲ ਦੇ ਸਮੂਹ ਸਟਾਫ਼ ਤੇ ਬੱਚਿਆਂ ਵਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਜਾਪ ਕੀਤੇ ਗਏ | ਉਪਰੰਤ ਵਿਦਿਆਰਥੀਆਂ ਦੇ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਸ਼ਬਦ ਕੀਰਤਨ, ਕਥਾ ਵਿਚਾਰਾਂ ਤੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਪਿ੍ੰਸੀਪਲ ਡਾ. ਰੇਨੂੰ ਪੰਚਾਲ ਨੇ ਬੱਚਿਆਂ ਨੂੰ ਨਵੇਂ ਵਿੱਦਿਅਕ ਵਰ੍ਹੇ 'ਚ ਪੂਰੀ ਮਿਹਨਤ ਨਾਲ ਪੜ੍ਹਾਈ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦਿਆਂ ਸਮਾਜ ਭਲਾਈ ਦੇ ਕੰਮਾਂ 'ਚ ਵੀ ਹਿੱਸਾ ਲੈਣ ਲਈ ਲਾਮਬੰਦ ਕੀਤਾ | ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਭਾਈ ਬੇਅੰਤ ਸਿੰਘ ਵਲੋਂ ਬੱਚਿਆਂ ਦੀ ਵਿਸ਼ੇਸ਼ ਤਿਆਰੀ ਕਰਵਾਈ ਗਈ | ਇਸ ਮੌਕੇ ਪਿ੍ੰਸੀਪਲ ਡਾ. ਰੇਨੂੰ ਪੰਚਾਲ, ਸੰਸਥਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ, ਤੇਜਪ੍ਰਤਾਪ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਹੋੋਰ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅਮਰੀਕ ਸਿੰਘ, ਅਮਰਜੀਤ ਕੌਰ, ਪੂਨਮ, ਊਸ਼ਾ ਰਾਣੀ, ਸਿੰਮੀ ਮਹਾਜਨ, ਪਲਵਿੰਦਰ ਕੌਰ, ਹਰਮਨਪ੍ਰੀਤ ਕੌਰ, ਅਮਰੀਕ ਸਿੰਘ, ਅਰਸ਼ਦੀਪ ਕੌਰ, ਹਰਪ੍ਰੀਤ ਕੌਰ, ਪਲਕ, ਫਤਿਹਪ੍ਰੀਤ ਸਿੰਘ, ਬੇਅੰਤ ਸਿੰਘ, ਪਵਨਪ੍ਰੀਤ ਸਿੰਘ, ਗੁਰਪ੍ਰੀਤ ਕੌਰ, ਮਹਿਕਪ੍ਰੀਤ ਕੌਰ, ਮਨਪ੍ਰੀਤ ਕੌਰ, ਇਮਾਨਤਜੋਤ ਕੌਰ, ਜਸ਼ਨਪ੍ਰੀਤ ਕੌਰ, ਅਵਨੀਤ ਕੌਰ ਸਮੇਤ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |