22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਨਿਰਮਲ ਸਿੰਘ ਜ਼ਿਲ੍ਹਾ ਉਪ ਪ੍ਰਧਾਨ ਤੇ ਬਲਵਿੰਦਰ ਸਿੰਘ ਬਲਾਕ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 13-04-2026
ਫਤਿਹਗੜ੍ਹ ਚੂੜੀਆਂ, 12 ਅਪ੍ਰੈਲ (ਐਮ ਐਸ ਫੁੱਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕੈਪਟਨ ਸੰਦੀਪ ਸਿੰਘ ਸੰਧੂ ਜਰਨਲ ਸਕੱਤਰ ਇੰਚਾਰਜ ਸੰਗਠਨ ਵਲੋਂ ਹਲਕਾ ਫਤਹਿਗੜ ਚੂੜੀਆਂ ਦੇ ਮੌਜੂਦਾ ਵਿਧਾਇਕ ਤੇ ਸਾਬਕਾ ਕੈਬਿਨੇਟ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਦੇ ਯਤਨਾਂ ਸਦਕਾ ਫਤਹਿਗੜ ਚੂੜੀਆਂ ਦੇ ਨਿਰਮਲ ਸਿੰਘ ਹਵੇਲੀਆਂ ਨੂੰ ਦੁਬਾਰਾ ਜ਼ਿਲ੍ਹਾ ਉਪ ਪ੍ਰਧਾਨ ਅਤੇ ਬਲਵਿੰਦਰ ਸਿੰਘ ਭਾਲੋਵਾਲੀ ਨੂੰ ਦੁਬਾਰਾ ਬਲਾਕ ਪ੍ਰਧਾਨ ਬਣਾਇਆ ਹੈ | ਜ਼ਿਲ੍ਹਾ ਉਪ ਪ੍ਰਧਾਨ ਨਿਰਮਲ ਸਿੰਘ ਹਵੇਲੀਆਂ ਅਤੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਭਾਲੋਵਾਲੀ ਨੇ ਇਨ੍ਹਾਂ ਨਿਯੁਕਤੀਆ 'ਤੇ ਪੰਜਾਬ ਪ੍ਰਧਾਨ ਰਾਜਾ ਵੜਿੰਗ, ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ, ਚੇਅਰਮੈਨ ਨਿੱਕੂ ਬਾਜਵਾ, ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਇਮਾਨਦਾਰੀ ਨਾਲ ਨਿਭਾਵਾਂਗੇ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤੇਗੀ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਰੋਸ਼ਨ ਜੋਸਫ, ਦਵਿੰਦਰ ਸਿੰਘ ਭੋਲੇਕੇ, ਬਲਵਿੰਦਰ ਸਿੰਘ ਲਾਡੀ ਢਾਂਡੇ, ਐਡਵੋਕੇਟ ਨਵਤੇਜ ਸਿੰਘ ਰੰਧਾਵਾ, ਸੂਬੇਦਾਰ ਸੁਖਦੇਵ ਸਿੰਘ ਬੱਦੋਵਾਲ, ਕੁਲਵਿੰਦਰ ਸਿੰਘ ਲਾਲੀ, ਕੌਂਸਲਰ ਸੋਨੂੰ ਹਵੇਲੀਆਂ, ਸਾਬਕਾ ਸਰਪੰਚ ਸਾਹਿਬ ਸਿੰਘ ਰਾਣਾ, ਸੁਰਿੰਦਰ ਪਾਲ, ਸਰਬਜੀਤ ਸਿੰਘ ਪੰਨੂੰ, ਕੌਸਲਰ ਲਾਲੀ ਮਸੀਹ, ਸੁਭਾਸ਼ ਮਾਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਸਕੂਲ 'ਚ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24