ਪਠਾਨਕੋਟ, 12 ਅਪ੍ਰੈਲ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਗੁਰਦੁਆਰਾ ਕਲਗ਼ੀਧਰ ਭਦਰੋਆ ਵਿਖੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਹਫ਼ਤਾਵਾਰੀ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਭਾਈ ਜਗਰੂਪ ਸਿੰਘ ਨੇ ਚੱਲ ਰਹੀ ਬਾਣੀ ਦੀ ਵਿਆਖਿਆ ਬੜੇ ਹੀ ਸੁਚੱਜੇ ਢੰਗ ਨਾਲ ਕਰਕੇ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ ਉਪਰੰਤ ਭਾਈ ਸਰਵਨ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ | ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਨੌਜਵਾਨਾਂ ਨੂੰ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਵੀ ਕੀਤਾ | ਅੰਤ ਵਿਚ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਜਥੇਦਾਰ ਕੁਲਵੰਤ ਸਿੰਘ, ਰਣਜੀਤ ਸਿੰਘ ਚੇਅਰਮੈਨ, ਮਨਜੀਤ ਸਿੰਘ ਪ੍ਰਧਾਨ, ਗੁਰਬਚਨ ਸੀਮਾ ਭਾਟੀਆ, ਜੁਗਲ ਕਿਸ਼ੋਰ ਸਿੰਘ, ਰਘਬੀਰ ਸਿੰਘ, ਐਡਵੋਕੇਟ ਜਗਦੀਸ਼ ਸਿੰਘ, ਭੁਪਿੰਦਰ ਸਿੰਘ, ਪਰਮਜੀਤ ਸਿੰਘ, ਡਾ: ਬਲਵੀਰ ਸਿੰਘ, ਸੁਰਿੰਦਰ ਸਿੰਘ ਪ੍ਰਧਾਨ, ਸੁਖਵਿੰਦਰ ਸਿੰਘ ਸੁਜਾਨਪੁਰ, ਹਜ਼ੂਰਾ ਸਿੰਘ, ਦਲਜੀਤ ਸਿੰਘ, ਬਖ਼ਸ਼ੀਸ਼ ਸਿੰਘ, ਅਜੀਤ ਸਿੰਘ, ਸੁਖਜਿੰਦਰ ਸਿੰਘ, ਹਰਨਾਮ ਸਿੰਘ, ਮਦਨ ਸਿੰਘ, ਗੁਰਦੀਪ ਸਿੰਘ, ਸੁੱਚਾ ਸਿੰਘ, ਗੁਰਪ੍ਰੀਤ ਸਿੰਘ, ਪ੍ਰਵੀਨ ਸਿੰਘ ਛੀਨਾ, ਗੁਰਮੀਤ ਸਿੰਘ, ਹਰਵੀਰ ਸਿੰਘ, ਜਗਦੀਸ਼ ਸਿੰਘ, ਸਿਮਰਜੀਤ ਸਿੰਘ, ਰਤਨ ਸਿੰਘ, ਜਸਵੰਤ ਸਿੰਘ, ਮਹਿੰਦਰਪਾਲ ਸਿੰਘ, ਇੰਦਰਪ੍ਰੀਤ ਸਿੰਘ, ਦਵਿੰਦਰ ਸਿੰਘ ਬਾਬਾ, ਦਲਜੀਤ ਸਿੰਘ, ਸੁਰਿੰਦਰ ਸਿੰਘ ਮਠਾੜੂ, ਮੰਗਲ ਸਿੰਘ, ਤਰਲੋਕ ਸਿੰਘ, ਸੁਖਜਿੰਦਰ ਸਿੰਘ ਕੇਸਰ, ਡਾ: ਰਣਜੀਤ ਸਿੰਘ, ਇਕਬਾਲ ਸਿੰਘ, ਰਵਿੰਦਰ ਸਿੰਘ, ਸਤਨਾਮ ਸਿੰਘ, ਬਲਦੇਵ ਸਿੰਘ, ਅਰਸ਼ਦੀਪ ਸਿੰਘ, ਸੁਰਜੀਤ ਸਿੰਘ ਬੇਦੀ, ਪਵਨਪ੍ਰੀਤ ਕੌਰ, ਜਸਵਿੰਦਰ ਕੌਰ, ਕਸ਼ਮੀਰ ਕੌਰ, ਰਿਤੂ ਕੌਰ ਸੇਠੀ, ਬਖ਼ਸ਼ੀਸ਼ ਕੌਰ, ਦਰਸ਼ਨ ਕੌਰ, ਨਿਰਮਲ ਕੌਰ, ਪ੍ਰਕਾਸ਼ ਕੌਰ, ਪ੍ਰਭਦੀਪ ਕੌਰ, ਚਰਨਜੀਤ ਕੌਰ, ਸੁਖਦੇਵ ਕੌਰ, ਸੁਖਵਿੰਦਰ ਕੌਰ, ਮਨਜੀਤ ਕੌਰ ਅਤੇ ਦਵਿੰਦਰ ਕੌਰ ਬੱਬਲੀ ਆਦਿ ਹਾਜ਼ਰ ਸਨ |