22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਖ਼ਾਲਸਾ ਸਾਜਨਾ ਦਿਵਸ ਦੇ ਸੰਬੰਧ ਵਿਚ ਸਮਾਗਮ ਆਰੰਭ

Ad Position 21
No active advertisement
ਅਜੀਤ ਡੈਸਕ 13-04-2026
ਨਰੋਟ ਮਹਿਰਾ, 12 ਅਪ੍ਰੈਲ (ਰਾਜ ਕੁਮਾਰੀ)-ਗੁਰਦੁਆਰਾ ਸ੍ਰੀ ਬਾਰਠ ਸਾਹਿਬ ਪਠਾਨਕੋਟ ਵਿਖੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਨੂੰ ਸਮਰਪਿਤ ਸ੍ਰੀ ਅਖੰਡ ਪਾਠ ਅੱਜ ਆਰੰਭ ਕੀਤੇ ਗਏ ਜਿਨ੍ਹਾਂ ਦੇ ਭੋਗ 14-4-2026 ਨੂੰ ਪੈਣਗੇ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਢਾਡੀ ਜਥੇ, ਕਵੀਸ਼ਰ ਜਥੇ ਅਤੇ ਰਾਗੀ ਜਥੇ ਪ੍ਰਚਾਰਕ ਸਿੰਘ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ | ਇਸ ਮੌਕੇ ਅੰਮਿ੍ਤ ਸੰਚਾਰ ਵੀ ਕਰਵਾਇਆ ਜਾਵੇਗਾ | ਮੈਨੇਜਰ ਬਾਰਠ ਸਾਹਿਬ ਸਰਬਜੀਤ ਸਿੰਘ ਗੱਜੂਗਾਜੀ ਨੇ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਅਤੇ ਇਲਾਕਾ ਵਾਸੀਆਂ ਨੂੰ ਵੱਧ ਚੜ੍ਹ ਕੇ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਇਸ ਮੌਕੇ ਭਾਈ ਕੰਵਲ ਸੁਜਾਨ ਸਿੰਘ, ਰਮਣੀਕ ਸਿੰਘ, ਹਰਪਾਲ ਸਿੰਘ, ਜੋਗਾ ਸਿੰਘ, ਸਲਿੰਦਰ ਸਿੰਘ, ਕਰਮਜੀਤ ਸਿੰਘ ਅਤੇ ਵਰਿਆਮ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਰਮੀ ਦੀ ਗੱਡੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਕਲਗ਼ੀਧਰ ਭਦਰੋਆ ਵਿਖੇ ਕਰਵਾਇਆ ਗੁਰਮਤਿ ਸਮਾਗਮ
Ad Position 24