ਪਠਾਨਕੋਟ, 12 ਅਪ੍ਰੈਲ (ਸੰਧੂ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਤੇ ਹਲਕਾ ਪਠਾਨਕੋਟ ਇੰਚਾਰਜ ਸੁਰਿੰਦਰ ਸਿੰਘ ਕਨਵਰ ਮਿੰਟੂ ਦੀ ਪ੍ਰਧਾਨਗੀ ਹੇਠ ਇਕ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਜਨਰਲ ਸਕੱਤਰ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਪ੍ਰੋਗਰਾਮ ਦੌਰਾਨ ਪਾਰਟੀ ਦੇ ਕੌਮੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨੀਂ ਵਪਾਰ ਵਿੰਗ ਅਤੇ ਉਦਯੋਗ ਵਿੰਗ ਦੀਆਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਜ਼ਿਲ੍ਹਾ ਪਠਾਨਕੋਟ ਵਪਾਰ ਵਿੰਗ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਅਤੇ ਜ਼ਿਲ੍ਹਾ ਉਦਯੋਗ ਵਿੰਗ ਦੇ ਪ੍ਰਧਾਨ ਠਾਕੁਰ ਰਜਿੰਦਰ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕਨਵਰ ਮਿੰਟੂ ਨੇ ਕਿਹਾ ਕਿ ਪਾਰਟੀ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਲਗਾਤਾਰ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ | ਗੱਲਬਾਤ ਕਰਦੇ ਹੋਏ ਜ਼ਿਲ੍ਹਾ ਵਪਾਰ ਵਿੰਗ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਅਤੇ ਜ਼ਿਲ੍ਹਾ ਉਦਯੋਗ ਵਿੰਗ ਦੇ ਪ੍ਰਧਾਨ ਠਾਕੁਰ ਰਜਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਤੇ ਪਾਰਟੀ ਦੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ | ਇਸ ਮੌਕੇ ਸੁਰਿੰਦਰ ਸਿੰਘ (ਮਿੰਟੂ) ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਪਠਾਨਕੋਟ, ਸਲਿੰਦਰ ਸਿੰਘ ਪ੍ਰਧਾਨ ਬੀ.ਸੀ. ਵਿੰਗ ਪਠਾਨਕੋਟ, ਗੁਰਪ੍ਰੀਤ ਸਿੰਘ ਗੁਰੂ ਯੂਥ ਪ੍ਰਧਾਨ ਜ਼ਿਲ੍ਹਾ ਪਠਾਨਕੋਟ, ਹਰਪ੍ਰੀਤ ਸਿੰਘ ਰਾਜਾ ਪ੍ਰੈਸ ਸਕੱਤਰ ਅਤੇ ਸਰਕਲ ਪ੍ਰਧਾਨ, ਪ੍ਰੀਤਮ ਸਿੰਘ ਸਕੱਤਰ ਜਨਰਲ, ਗੁਰਨਾਮ ਸਿੰਘ ਜਨਰਲ ਸਕੱਤਰ, ਬਲਵਿੰਦਰ ਸਿੰਘ ਖ਼ਾਲਸਾ ਮੀਤ ਪ੍ਰਧਾਨ, ਗੁਰਮੀਤ ਸਿੰਘ ਕਾਹਲੋਂ ਮੀਤ ਪ੍ਰਧਾਨ ਪੰਜਾਬ ਟਰਾਂਸਪੋਰਟ ਵਿੰਗ, ਕੁਲਵਿੰਦਰ ਰੰਧਾਵਾ ਮੀਤ ਪ੍ਰਧਾਨ, ਵੀਰੂ ਸਿੰਘ ਸਰਕਲ ਪ੍ਰਧਾਨ, ਗੁਰਤੇਜ ਸਿੰਘ, ਸਰਕਲ ਪ੍ਰਧਾਨ ਵਿਸ਼ਾਲ ਕੁਮਾਰ, ਸਰਕਲ ਪ੍ਰਧਾਨ ਭਗਵਾਨ ਸਿੰਘ, ਵਿਕਰਮ ਚੌਧਰੀ ਅਨਦ ਭਵਾਕਰ ਮੀਤ ਪ੍ਰਧਾਨ ਐਸ.ਓ.ਆਈ. ਪੰਜਾਬ, ਸੌਰਵ ਮਹਿਰਾ, ਸੁਰਜੀਤ ਸਿੰਘ ਮੀਤ ਪ੍ਰਧਾਨ ਬੀ.ਸੀ. ਵਿੰਗ ਪੰਜਾਬ, ਰਜਤ ਠਾਕੁਰ ਸਰਕਲ ਪ੍ਰਧਾਨ, ਮੰਗਲ ਸਿੰਘ ਸਰਕਲ ਪ੍ਰਧਾਨ ਦਿਹਾਤੀ, ਬਲਦੇਵ ਸਿੰਘ ਬੱਲੀ ਅਤੇ ਵਿਵੇਕ ਮਹਾਜਨ ਆਦਿ ਹਾਜ਼ਰ ਸਨ |