ਬਟਾਲਾ, 13 ਅਪ੍ਰੈਲ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਕਾਦੀਆਂ ਅੰਦਰ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ, ਜਦੋਂ ਹਲਕੇ ਦੇ ਪਿੰਡ ਨੈਨੇਕੋਟ ਦੇ ਕਈ ਪਰਿਵਾਰ ਕਾਂਗਰਸ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ | ਇਸ ਸਬੰਧੀ ਹੋਏ ਇਕ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਇੰਚਾਰਜ ਸ: ਗੁਰਇਕਬਾਲ ਸਿੰਘ ਮਾਹਲ ਤੇ ਸੀਨੀਅਰ ਅਕਾਲੀ ਆਗੂ ਸ: ਜਰਨੈਲ ਸਿੰਘ ਮਾਹਲ ਨੇ ਅਕਾਲੀ ਦਲ 'ਚ ਸ਼ਾਮਲ ਹੋਏ ਮਲਕੀਤ ਸਿੰਘ ਸ਼ਾਹ, ਸੁਰਜੀਤ ਸਿੰਘ ਸ਼ਾਹ, ਸੂਰਤ ਸਿੰਘ, ਸਰਵਨ ਸਿੰਘ, ਦਿਲਬਾਗ ਸਿੰਘ, ਬਲਵਿੰਦਰ ਸਿੰਘ, ਪਲਵਿੰਦਰ ਸਿੰਘ ਆਦਿ ਨੂੰ ਸਨਮਾਨਿਤ ਕਰਦਿਆਂ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਵਾਅਦਾ ਕੀਤਾ ਹੈ | ਇਸ ਮੌਕੇ ਸ: ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਜਿਉਂ-ਜਿਉਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਹੀਆਂ ਹਨ, ਲੋਕ ਧੜਾਧੜ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਦੂਜੀਆਂ ਪਾਰਟੀਆਂ ਤੋਂ ਮੋਹ ਹੁਣ ਭੰਗ ਹੋ ਚੁੱਕਾ ਹੈ ਤੇ ਉਹ ਮੁੜ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਕਾਹਲੇ ਹੋਏ ਪਏ ਹਨ | ਸ: ਮਾਹਲ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਦਿਨੋ-ਦਿਨ ਅਕਾਲੀ ਦਲ ਦਾ ਗ੍ਰਾਫ ਵਧਦਾ ਜਾ ਰਿਹਾ ਹੈ ਤੇ 2027 ਦੀਆਂ ਚੋਣਾਂ 'ਚ ਸੂਬੇ ਦੇ ਲੋਕ ਮੁੜ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ | ਇਸ ਮੌਕੇ ਗੁਰਬਚਨ ਸਿੰਘ ਨੈਨੋਕੋਟ ਸਾਬਕਾ ਸਰਪੰਚ, ਭਰਪੂਰ ਸਿੰਘ ਨੈਨੋਕੋਟ, ਸੁਖਵਿੰਦਰ ਿੰਸਘ ਕਾਕਾ, ਐਮ.ਪੀ. ਸਿੰਘ, ਮਨਮੋਹਨ ਸਿੰਘ ਕਾਹਨੂੰਵਾਨ, ਜਗਤਾਰ ਸਿੰਘ ਨਿੱਕਾ, ਹਰਪ੍ਰੀਤ ਸਿੰਘ ਹੈਪੀ, ਬਾਬੂ ਨੈਨੋਕੋਟ, ਰਾਜੂ ਨੈਨੋਕੋਟ, ਦਵਿੰਦਰ ਸਿੰਘ ਆਦਿ ਹਾਜ਼ਰ ਸਨ |