ਧਾਰੀਵਾਲ, 13 ਅਪ੍ਰੈਲ (ਸਵਰਨ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 8ਵੀਂ ਜਮਾਤ ਦੇ ਨਤੀਜਿਆਂ ਵਿਚ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਦੀ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਸਬੰਧੀ ਪਿ੍ੰਸੀਪਲ ਸੀਮਾ ਸ਼ਰਮਾ ਨੇ ਦੱਸਿਆ ਕਿ ਇਸ ਨਤੀਜੇ ਵਿਚ ਅਨਮੋਲ ਹਨੀ ਨੇ ਪਹਿਲਾ, ਆਰੀਅਨ ਭੱਟੀ, ਤਨਵੀਰ ਸਿੰਘ, ਦਰਸ਼ ਨੇ ਦੂਸਰਾ ਤੇ ਅੰਮਿ੍ਤਪ੍ਰੀਤ ਕੌਰ, ਸੁਰਤਾਜਪ੍ਰੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਸੀਮਾ ਸ਼ਰਮਾ ਨੇ ਕਿਹਾ ਕਿ ਇਸ ਚੰਗੇ ਨਤੀਜੇ ਦਾ ਸਿਹਰਾ ਮਿਹਨਤੀ ਸਟਾਫ਼ ਅਤੇ ਵਿਦਿਆਰਥੀਆਂ ਨੂੰ ਜਾਂਦਾ ਹੈ |