ਬਟਾਲਾ, 13 ਅਪ੍ਰੈਲ (ਸਤਿੰਦਰ ਸਿੰਘ)-ਸਾਬਕਾ ਮੰਤਰੀ ਤੇ ਮਾਝਾ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦਾ ਨੌਸ਼ਹਿਰਾ ਮੱਝਾ ਸਿੰਘ ਦੇ ਆਸ਼ੀਰਵਾਦ ਪੈਟਰੋਲ ਪੰਪ ਪਹੁੰਚਣ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਸੰਧੂ ਤੇ ਸਾਥੀਆਂ ਵਲੋਂ ਸਵਾਗਤ ਕਰਦਿਆਂ ਸਨਮਾਨ ਕੀਤਾ ਗਿਆ | ਇਸ ਮੌਕੇ ਰਮਨਦੀਪ ਸਿੰਘ ਸੰਧੂ ਨੇ ਸ: ਮਜੀਠੀਆ ਨੂੰ ਇਲਾਕੇ ਵਿਚ ਪਾਰਟੀ ਦੀਆਂ ਗਤੀਵਿਧੀਆਂ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ | ਸ: ਮਜੀਠੀਆ ਨੇ ਰਮਨਦੀਪ ਸਿੰਘ ਸੰਧੂ ਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਦੀ ਚੜ੍ਹਦੀ ਕਲਾ ਲਈ ਵਧ ਚੜ੍ਹ ਕੇ ਹੋਰ ਮਿਹਨਤ ਕਰਨ ਲਈ ਪੇ੍ਰਰਿਆ | ਇਸ ਮੌਕੇ ਰਾਜਨਬੀਰ ਸਿੰਘ ਘੁਮਾਣ ਹਲਕਾ ਇੰਚਾਰਜ ਸ੍ਰੀ ਹਰਗੋਬਿੰਦਪੁਰ, ਜਸਪ੍ਰੀਤ ਸਿੰਘ ਰਾਣਾ ਯੂਥ ਪ੍ਰਧਾਨ ਪਠਾਨਕੋਟ, ਜਗਰੂਪ ਸਿੰਘ ਸ਼ਾਹਪੁਰ ਜ਼ਿਲ੍ਹਾ ਯੂਥ ਪ੍ਰਧਾਨ, ਤਰਲੋਚਨ ਸਿੰਘ ਸ਼ਾਹਪੁਰ ਸਰਕਲ ਪ੍ਰਧਾਨ, ਨਵਕਰਨਬੀਰ ਸਿੰਘ ਸੰਧੂ, ਮੇਜਰ ਸਿੰਘ ਮੂਲਿਆਂਵਾਲ, ਪਾਲ ਸਿੰਘ ਕਲੇਰ, ਜਸਵੰਤ ਸਿੰਘ ਸਤਕੋਹਾ, ਮਨਜੀਤ ਸਿੰਘ ਸਾਬਕਾ ਸਰਪੰਚ ਸੁਚੇਤਗੜ੍ਹ, ਤਰਸੇਮ ਸਿੰਘ ਚੌਧਰਪੁਰ, ਮੀਤ ਪ੍ਰਧਾਨ ਨਿਰਮਲ ਸਿੰਘ, ਪ੍ਰੇਮ ਸਿੰਘ ਸਰਪੰਚ ਡੁੱਡੀਪੁਰ, ਪਿ੍ੰ. ਪੂਰਨ ਸਾਧ, ਸੁਖਜਿੰਦਰ ਸਿੰਘ ਰੰਧਾਵਾ ਸਾਬਕਾ ਸਰਪੰਚ, ਸੁਖਵਿੰਦਰ ਸਿੰਘ ਜੇ.ਈ., ਹਰਪਾਲ ਸਿੰਘ ਵਿਰਕ, ਜਥੇਦਾਰ ਮੇਹਰ ਸਿੰਘ, ਸੁਖਵਿੰਦਰ ਸਿੰਘ ਜੌਹਲ, ਕੁਲਦੀਪ ਸਿੰਘ ਪੇਰੋਸ਼ਾਹ, ਬਿਕਰਮ ਸਿੰਘ ਸਾਬਕਾ ਸਰਪੰਚ ਨਵਾਂ ਪਿੰਡ, ਜਸਵੰਤ ਸਿੰਘ ਤਲਵੰਡੀ ਝੁੰਗਲਾਂ ਸਾਬਕਾ ਸਰਪੰਚ, ਸੁਖਵਿੰਦਰ ਸਿੰਘ ਸੰਧੂ ਸਾਬਕਾ ਸਰਪੰਚ, ਬਲਬੀਰ ਸਿੰਘ ਸਾਬਕਾ ਸਰਪੰਚ, ਮਾਸਟਰ ਬਲਦੇਵ ਸਿੰਘ, ਜਗਜੀਤ ਸਿੰਘ ਯੂਥ ਆਗੂ, ਚਰਨ ਸਿੰਘ ਰੰਧਾਵਾ, ਪ੍ਰਤਾਪ ਸਿੰਘ ਯੂਥ ਆਗੂ, ਸਕੱਤਰ ਸਿੰਘ ਕਲੇਰ, ਹਰਦਿਆਲ ਸਿੰਘ ਨੰਬਰਦਾਰ ਕਲੇਰ ਕਲਾਂ, ਅਵਤਾਰ ਸਿੰਘ ਜੌਹਲ, ਗੁਰਜਿੰਦਰ ਸਿੰਘ ਜੌਹਲ, ਦਲਬੀਰ ਸਿੰਘ ਮੈਂਬਰ ਪੰਚਾਇਤ, ਸਵਿੰਦਰ ਸਿੰਘ ਮੈਂਬਰ ਪੰਚਾਇਤ, ਨੰਬਰਦਾਰ ਚਰਨਜੀਤ ਸਿੰਘ, ਜਸਵੰਤ ਸਿੰਘ ਅਠਵਾਲ, ਪਰਮਬੀਰ ਸਿੰਘ ਸੰਧੂ, ਜਸਵੰਤ ਸਿੰਘ ਖਾਨਪਿਆਰਾ, ਬਲਕਾਰ ਸਿੰਘ ਜੌਹਲ, ਕਸ਼ਮੀਰ ਸਿੰਘ ਸਾਬਕਾ ਸਰਪੰਚ, ਤਰਸੇਮ ਸਿੰਘ ਸਾਬਕਾ ਸਰਪੰਚ, ਬੂਆ ਮਸੀਹ ਚੌਧਰਪੁਰ, ਪ੍ਰਗਟ ਸਿੰਘ ਕਲੇਰ ਆਦਿ ਸਮੇਤ ਵੱਡੀ ਗਿਣਤੀ ਆਗੂ ਹਾਜ਼ਰ ਸਨ |