ਡੇਰਾ ਬਾਬਾ ਨਾਨਕ, 13 ਅਪ੍ਰੈਲ (ਹੀਰਾ ਸਿੰਘ ਮਾਂਗਟ)- ਅੱਜ ਨਜ਼ਦੀਕੀ ਪਿੰਡ ਨਿਕੋਸਰਾਂ ਪੈਟਰੋਲ ਪੰਪ ਨੇੜੇ ਇਕ ਤੇਜ਼ ਰਫਤਾਰ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਅਤੇ ਤਿੰਨ ਸਾਲਾ ਬੱਚਾ ਗੰਭੀਰ ਜ਼ਖ਼ਮੀ ਹੋ ਗਏ | ਮੌਕੇ 'ਤੇ ਮੌਜੂਦ ਲੋਕਾਂ ਤੇ ਮੋਟਰਸਾਈਕਲ ਸਵਾਰ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸੰਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਉਦੋਵਾਲੀ ਕਲਾਂ ਆਪਣੇ ਸਪਲੈਂਡਰ ਮੋਟਰਸਾਈਕਲ 'ਤੇ ਪਤਨੀ ਤੇ ਤਿੰਨ ਸਾਲਾ ਪੁੱਤਰ ਸਮੇਤ ਕਿਸੇ ਰਿਸ਼ਤੇਦਾਰ ਨੂੰ ਮਿਲਣ ਜਾ ਰਿਹਾ ਸੀ ਤੇ ਜਦੋਂ ਉਹ ਫਤਹਿਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਰੋਡ ਪਿੰਡ ਨਿਕੋਸਰਾਂ ਐਨ.ਬੀ. ਪੈਟਰੋਲ ਪੰਪ ਤੋਂ ਤੇਲ ਪਵਾ ਕੇ ਨਿਕਲਿਆ ਤਾਂ ਫਤਹਿਗੜ੍ਹ ਚੂੜੀਆਂ ਵਲੋਂ ਤੋਂ ਆ ਰਹੀ ਤੇਜ਼ ਰਫਤਾਰ ਆਈ-20 ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਮੋਟਰਸਾਈਕਲ ਚਾਲਕ ਸੰਦੀਪ ਸਿੰਘ, ਉਸ ਦੀ ਪਤਨੀ ਤੇ ਉਨ੍ਹਾਂ ਦਾ ਤਿੰਨ ਸਾਲਾ ਦਾ ਪੁੱਤਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਨ੍ਹਾਂ ਨੂੰ ਫਤਹਿਗੜ੍ਹ ਚੂੜੀਆਂ ਦੇ ਇਕ ਨਿੱਜੀ ਹਸਪਤਾਲ ਲਜਾਇਆ ਗਿਆ ਜਿੱਥੇ ਡਾਕਟਰਾਂ ਵਲੋਂ ਗੰਭੀਰ ਹਾਲਤ ਨੂੰ ਦੇਖਦਿਆਂ ਅੰਮਿ੍ਤਸਰ ਤਬਦੀਲ ਕਰ ਦਿੱਤਾ ਹੈ | ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਵਲੋਂ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਏ ਜਿਨ੍ਹਾਂ ਵਲੋਂ ਅਗਲੀ ਕਾਰਵਾਈ ਸ਼ੁਰੂ ਦਿੱਤੀ ਗਈ ਹੈ |