15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਪਿੰਡ ਬੱਬਰੀ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

Ad Position 21
No active advertisement
ਅਜੀਤ ਡੈਸਕ 14-04-2026
ਗੁਰਦਾਸਪੁਰ, 13 ਅਪ੍ਰੈਲ (ਅਸ਼ੋਕ ਸ਼ਰਮਾ)- ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਵਲੋਂ ਲਗਾਤਾਰ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਅੱਜ ਬੱਬਰੀ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ ਤੇ ਉਨ੍ਹਾਂ ਕਿਹਾ ਕਿ ਗੁਰਦਾਸਪੁਰ ਸ਼ਹਿਰ ਨੰੂ ਇਕ ਨਵਾਂ ਰੂਪ ਦਿੰਤਾ ਜਾਵੇਗਾ | ਇਸ ਮੌਕੇ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਮੌਜੂਦ ਸਨ | ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਪੂਰੀ ਕੀਤੀ ਗਈ ਹੈ ਤੇ 56 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੰਪਰਕ ਸੜਕ ਜਿਸ ਦੀ ਲੰਬਾਈ 2 ਕਿੱਲੋਮੀਟਰ ਹੈ, ਬਣਾਈ ਜਾਵੇਗੀ | ਇਸ ਤੋਂ ਇਲਾਵਾ 6 ਕਿੱਲੋਮੀਟਰ ਸੜਕ ਦੀ ਮੁਰੰਮਤ ਦਾ ਕੰਮ ਵੀ ਕਰਵਾਇਆ ਜਾਵੇਗਾ ਜਿਸ ਉੱਪਰ 2 ਕਰੋੜ 30 ਲੱਖ ਰੁਪਏ ਦੀ ਲਾਗਤ ਆਵੇਗੀ | ਉਨ੍ਹਾਂ ਦੱਸਿਆ ਕਿ ਇਸ ਵਿਚ 1 ਕਰੋੜ ਰੁਪਏ 84 ਲੱਖ ਰੁਪਏ ਦੀ ਲਾਗਤ ਸੜਕ ਮੁਰੰਮਤ ਲਈ ਤੇ 46 ਲੱਖ ਰੁਪਏ ਇਸ ਸੜਕ ਦੇ 5 ਸਾਲ ਤੱਕ ਦੇ ਰੱਖ ਰਖਾਅ ਲਈ ਰਾਖਵੇਂ ਹਨ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਭਰ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਸ ਦੇ ਚੱਲਦਿਆਂ ਵਿਧਾਨ ਸਭਾ ਹਲਕੇ ਗੁਰਦਾਸਪੁਰ ਅੰਦਰ ਪਿਛਲੇ ਚਾਰ ਸਾਲਾਂ 'ਚ ਲੋਕ ਹਿਤ ਵਿਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਹਨ ਤੇ ਵਿਕਾਸ ਕੰਮ ਨਿਰੰਤਰ ਜਾਰੀ ਹਨ | ਰਮਨ ਬਹਿਲ ਨੇ ਅੱਗੇ ਕਿਹਾ ਕਿ ਗੁਰਦਾਸਪੁਰ ਸ਼ਹਿਰ ਸਮੇਤ ਹਲਕੇ ਦੇ ਪਿੰਡਾਂ 'ਚ ਲੋਕਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਪਾਰਦਰਸ਼ੀ ਢੰਗ ਵਿਕਾਸ ਕਾਰਜ ਕੀਤੇ ਹਨ ਤੇ ਉਹ 24 ਘੰਟੇ ਲੋਕਾਂ ਦੀ ਸੇਵਾ 'ਚ ਹਾਜ਼ਰ ਹਨ | ਉਨ੍ਹਾਂ ਕਿਹਾ ਕਿ ਉਹ ਵਿਕਾਸ ਦੀ ਰਾਜਨੀਤੀ ਵਿਚ ਵਿਸ਼ਵਾਸ ਰੱਖਦੇ ਹਨ ਤੇ ਲੋਕਾਂ ਸੇਵਾ ਹੀ ਉਨ੍ਹਾਂ ਦੀ ਪਹਿਲ ਹੈ |
ਪਿੰਡ ਬੱਬਰੀ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਦੇ ਹੋਏ ਰਮਨ ਬਹਿਲ ਤੇ ਪਿੰਡ ਵਾਸੀ | ਤਸਵੀਰ: ਵਿਸ਼ਾਲ ਮੁੰਨਾ


Ad Position 22
No active advertisement
ਪਿਛਲੀ ਖ਼ਬਰ ਪਿੰਡ ਖੈਹਿਰਾਂ ਕਲਾਂ 'ਚ ਗੁਰਪ੍ਰੀਤ ਕੌਰ ਪੰਨੂੰ ਨੇ ਮਾਨ ਸਰਕਾਰ ਦੀਆਂ 4 ਸਾਲਾਂ ਦੀਆਂ ਜਨਹਿੱਤ ਯੋਜਨਾਵਾਂ ਬਾਰੇ ਦੱਸਿਆ... ਅਗਲੀ ਖ਼ਬਰ ਤੇਜ਼ ਰਫਤਾਰ ਕਾਰ ਅਤੇ ਮੋਟਰਸਾਈਕਲ ਦੀ ਟੱਕਰ
Ad Position 24