19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਗੁਰੂ ਰਾਮਦਾਸ ਅਕੈਡਮੀ ਦਾ 8ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 14-04-2026
ਗੁਰਦਾਸਪੁਰ, 13 ਅਪ੍ਰੈਲ (ਚੱਕਰਾਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 8ਵੀਂ ਜਮਾਤ ਦੇ ਨਤੀਜੇ ਵਿਚੋਂ ਗੁਰੂ ਰਾਮਦਾਸ ਅਕੈਡਮੀ ਔਜਲਾ ਗੁਰਦਾਸਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਸਕੂਲ ਦੀ ਪਿ੍ੰਸੀਪਲ ਕੰਵਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ 94 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸੁਖਪ੍ਰੀਤ ਕੌਰ ਨੇ 93 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਚਾਹਤ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਵਿਦਿਆਰਥਣ ਖੁਸ਼ੀ ਨੇ 88 ਫੀਸਦੀ, ਤੱਨੁ ਨੇ 88 ਫੀਸਦੀ, ਜਸਦੀਪ ਨੇ 88 ਫੀਸਦੀ, ਸੋਨਾਕਸ਼ੀ ਨੇ 83 ਤੇ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਕੰਵਲਜੀਤ ਕੌਰ ਨੇ ਇਸ ਸਫਲਤਾ ਲਈ ਸਾਰੇ ਵਿਦਿਆਰਥੀਆਂ, ਮਾਪਿਆਂ ਤੇ ਸਕੂਲ ਸਟਾਫ਼ ਨੰੂ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਪੰਡੋਰੀ ਧਾਮ ਵਿਖੇ ਵਿਸਾਖੀ ਦਾ ਮੇਲਾ 16 ਅਪ੍ਰੈਲ ਤੱਕ ਚੱਲੇਗਾ- ਮਹੰਤ ਰਘਵੀਰ ਦਾਸ <br/> ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ 'ਚ ਵਿਸਾਖੀ ਦਾ ਤਿਉਹਾਰ ਮਨਾਇਆ <br/>
Ad Position 24