ਬਟਾਲਾ, 13 ਅਪ੍ਰੈਲ (ਸਤਿੰਦਰ ਸਿੰਘ)-ਬੀ.ਐਮ.ਐਸ.ਐਮ. ਗਰੁੱਪ ਆਫ ਇੰਸਟੀਚਿਊਟ ਦੇ ਕੈਂਪਸ ਗਗਨ ਇੰਟਰਨੈਸ਼ਨਲ ਸੀਨੀਅਰ ਸੰਕੈਡਰੀ ਸਕੂਲ ਕਲਾਨੌਰ ਵਿਖੇ ਵਿਸਾਖੀ ਦਾ ਤਿਉਹਾਰ ਪਿ੍ੰ. ਲੋਕੇਸ਼ ਵਿਮਲ ਸ਼ੁਕਲਾ ਦੀ ਅਗਵਾਈ ਵਿਚ ਮਨਾਇਆ ਗਿਆ | ਸੰਸਥਾ ਦੇ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਵਿਦਿਆਰਥੀਆਂ ਨੇ ਸ਼ਬਦ, ਕਵਿਤਾ, ਗੀਤ, ਭੰਗੜਾ, ਗਿੱਧਾ ਤੇ ਖਾਲਸਾ ਪੰਥ ਦੇ ਇਤਿਹਾਸ 'ਤੇ ਭਾਸ਼ਨ ਤੋਂ ਇਲਾਵਾ ਹੋਰ ਵੰਨਗੀਆਂ ਪੇਸ਼ ਕੀਤੀਆਂ | ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਕੋਆਰਡੀਨੇਟਰ ਮਨਦੀਪ ਕੌਰ, ਕੋਆਰਡੀਨੇਟਰ ਅਰੁਣ ਬਲਹੋਤਰਾ, ਕੋਆਰਡੀਨੇਟਰ ਹਰਜੀਤ ਕੌਰ ਤੇ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ |