ਕਲਾਨੌਰ, 13 ਅਪ੍ਰੈਲ (ਪੁਰੇਵਾਲ)-ਸਥਾਨਕ ਸਾਹਿਬਜ਼ਾਦਾ ਜ਼ੌਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੈਂਡਰੀ ਪਬਲਿਕ ਸਕੂਲ ਵਿਖੇ ਚੇਅਰਮੈਨ ਅਜੀਤ ਸਿੰਘ ਮੱਲੀ, ਸੁਖਜੀਤ ਕੌਰ ਮੱਲੀ, ਅਮਰਿੰਦਰ ਸਿੰਘ ਮੱਲੀ, ਸੁਪ੍ਰੀਤ ਕੌਰ ਮੱਲੀ, ਪਿ੍ੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਅਤੇ ਕੋਆਰਡੀਨੇਟਰ ਹਰਪ੍ਰੀਤ ਕੌਰ, ਗੁਰਮੀਤ ਕੌਰ ਤੇ ਪਵਨਪ੍ਰੀਤੀ ਸਮੇਤ ਸਮੂਹ ਸਟਾਫ ਦੀ ਯੋਗ ਅਗਵਾਈ ਹੇਠ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਵਿਸਾਖੀ ਦਾ ਤਿਉਹਾਰ ਮਨਾਉਣ ਦੀ ਸ਼ੁਰੂਆਤ ਸਵੇਰ ਦੀ ਸਭਾ ਵਿਚ ਸਕੂਲ ਦੇ ਵਿਦਿਆਰਥੀਆ ਵਲੋਂ ਮਨਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਸ਼ਬਦ ਗਾਇਨ ਨਾਲ ਕੀਤੀ ਗਈ | ਦੂਸਰੀ ਜਮਾਤ ਦੇ ਵਿਦਿਆਰਥੀ ਨਵਾਬਜੋਤ ਵਲੋਂ ਸ਼ਬਦ ਗਾਇਨ ਪੇਸ਼ ਕੀਤਾ | ਇਸ ਤੋਂ ਬਾਅਦ ਜਸਵਿੰਦਰ ਸਿੰਘ ਵਲੋਂ ਵਿਸਾਖੀ ਦੇ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਮਹੱਤਵ ਬਾਰੇ ਵਿਸਥਾਰ ਨਾਲ ਵਿਆਖਿਆਨ ਦਿੱਤਾ | ਉਪਰੰਤ ਹੋਰ ਸੱਭਿਅਚਾਰਕ ਪ੍ਰੋਗਰਾਮ ਕਰਵਾਏ ਗਏ | ਵਿਦਿਆਰਥੀਆਂ ਵਲੋਂ 'ਮਾਰਦਾ ਦਮਾਮੇ ਜੱਟ ਮੇਲੇ ਆ ਗਿਆ' ਵਿਸ਼ੇ 'ਤੇ ਇਕ ਨਾਟਕ ਪੇਸ਼ ਕੀਤਾ ਗਿਆ | ਇਸ ਮੌਕੇ 'ਬੈਸਟ ਗੱਭਰੂ ਅਤੇ ਮੁਟਿਆਰ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿਚ ਕਲਾਸ 5ਵੀਂ ਦੇ ਸਹਿਜਪ੍ਰੀਤ ਸਿੰਘ ਨੂੰ ਬੈਸਟ ਗੱਭਰੂ ਅਤੇ ਕਲਾਸ 5ਵੀਂ ਦੀ ਰਿਤਮਜੋਤ ਕੌਰ ਨੂੰ ਬੈਸਟ ਮੁਟਿਆਰ ਦਾ ਇਨਾਮ ਦਿੱਤਾ ਗਿਆ | ਇਸੇ ਤਰ੍ਹਾਂ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਦੇ ਸਕੂਲ ਦੇ ਕਿੰਡਰਗਾਰਟਨ ਵਿੰਗ ਵਿਚ ਵੀ ਸਕੂਲ ਦੇ ਨੰਨੇ-ਮੁੰਨ੍ਹੇ ਵਿਦਿਆਰਥੀਆਂ ਵਲੋਂ ਪੰਜਾਬੀ ਪਹਿਰਾਵੇ ਪਾ ਕੇ ਭੰਗੜਾ, ਗਿੱਧਾ ਆਦਿ ਪੇਸ਼ ਕੀਤੇ ਗਏ | ਪਿ੍ੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਸਮੂਹ ਸਕੂਲ ਸਟਾਫ ਤੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਮੁਬਾਰਕਬਾਦ ਦਿੱਤੀ |