06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 16-04-2026
ਬਟਾਲਾ, 15 ਅਪ੍ਰੈਲ (ਸਤਿੰਦਰ ਸਿੰਘ)- ਆਈ.ਸੀ.ਐੱਸ.ਸੀ. ਅਤੇ ਆਈ.ਐੱਸ.ਸੀ. ਬੋਰਡ ਤੋਂ ਮਾਨਤਾ ਪ੍ਰਾਪਤ ਇਲਾਕੇ ਦਾ ਨਾਮਵਰ 'ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਵਿਸਾਖੀ ਦਾ ਤਿਉਹਾਰ ਸਕੂਲ ਦੇ ਚੇਅਰਮੈਨ ਸ: ਬੂਟਾ ਸਿੰਘ ਮੱਲਿਆਂਵਾਲ (ਸਾਬਕਾ ਡਿਪਟੀ ਡੀ.ਈ.ਓ.) ਦੀ ਯੋਗ ਰਹਿਨੁਮਾਈ ਹੇਠ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਸਕੂਲ ਕੈਂਪਸ ਨੂੰ ਫੁੱਲਕਾਰੀਆਂ ਅਤੇ ਰੰਗ ਬਿਰੰਗੇ ਫੁੱਲਾਂ ਨਾਲ ਬਹੁਤ ਹੀ ਸੁੰਦਰ ਸਜਾਇਆ ਗਿਆ | ਸਵੇਰ ਦੀ ਸਭਾ ਵਿਚ ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ | ਇਸ ਮੌਕੇ ਸਕੂਲ ਦੇ ਪ੍ਰੀ-ਪ੍ਰਾਇਮਰੀ ਜਮਾਤ ਦੇ ਵਿਦਿਆਰਥੀ ਗੱਭਰੂਆਂ ਵਲੋਂ ਪਾਏ ਭੰਗੜੇ ਦੇ ਨਾਲ-ਨਾਲ ਮੁਟਿਆਰਾਂ ਵਲੋਂ ਪਾਏ ਗਏ ਰਵਾਇਤੀ ਗਿੱਧੇ ਤੇ ਮਿੱਠੀਆਂ ਬੋਲੀਆਂ ਨੇ ਸਭ ਦਾ ਮਨ ਮੋਹ ਲਿਆ | ਵਿਦਿਆਰਥੀਆਂ ਵਲੋਂ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਲੋਕ-ਗੀਤ ਗਾਇਨ ਕੀਤੇ ਗਏ | ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਵਿਸਾਖੀ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਬਾਰੇ ਭਾਸ਼ਣ ਦਿੱਤੇ ਅਤੇ ਦੱਸਿਆ ਕਿ ਕਿਵੇਂ ਅੱਜ ਦੇ ਦਿਨ 1699 ਵਿਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ | ਇਸ ਮੌਕੇ ਜਲਿਆਂ ਵਾਲੇ ਬਾਗ ਦੇ ਖੂਨੀ ਸਾਕੇ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ ਗਈ | ਸਕੂਲ ਦਾ ਵਿਹੜਾ ਪੰਜਾਬੀ ਵਿਰਸੇ ਦੇ ਰੰਗ 'ਚ ਰੰਗਿਆ ਨਜ਼ਰ ਆ ਰਿਹਾ ਸੀ | ਸਕੂਲ ਦੇ ਛੋਟੇ ਬੱਚਿਆਂ ਨੇ ਪੰਜਾਬੀ ਪਹਿਰਾਵੇ ਵਿਚ ਸੱਜ ਕੇ ਪੰਜਾਬੀ ਸੱਭਿਆਚਾਰ ਦੀ ਸੁੰਦਰ ਪੇਸ਼ਕਾਰੀ ਕੀਤੀ | ਸਕੂਲ ਦੀ ਪਿ੍ੰਸੀਪਲ ਸਬੀਨਾ ਸਿੰਘ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਆਪਣੇ ਇਤਿਹਾਸ 'ਤੇ ਮਾਣ ਹੋਣਾ ਚਾਹੀਦਾ ਹੈ | ਉਨ੍ਹਾਂ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਤੇ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਵਿਚ ਨੈਤਿਕ ਕਦਰਾਂ-ਕੀਮਤਾਂ ਤੇ ਇਤਿਹਾਸ ਪ੍ਰਤੀ ਜਾਗਰੂਕਤਾ ਪੈਦਾ ਕਰਦੇ ਹਨ | ਇਸ ਮੌਕੇ ਸਕੂਲ ਦੇ ਡਾਇਰੈਕਟਰ ਐਡਵੋਕੇਟ ਸ: ਬਸ਼ਿੰਦਰਪਾਲ ਸਿੰਘ (ਸ਼ੈਰੀ ਮੱਲਿਆਂਵਾਲ), ਮਦਰ ਆਫ ਦੀ ਇੰਸਟੀਟਿਊਸ਼ਨ ਸਤਿੰਦਰਪਾਲ ਕੌਰ, ਉਪ ਚੇਅਰਪਰਸਨ ਡਾ. ਸੰਦੀਪ ਕੌਰ ਅਤੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ ਕੀਤੀ ਅੰਤਰਰਾਸ਼ਟਰੀ ਸਰਹੱਦ 'ਤੇ ਅਰਦਾ... ਅਗਲੀ ਖ਼ਬਰ ਪਿੰਡ ਕਲੇਰ ਕਲਾਂ ਵਿਖੇ 7 ਏਕੜ ਕਣਕ ਸੜ ਕੇ ਸੁਆਹ <br/>
Ad Position 24