06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ ਕੀਤੀ ਅੰਤਰਰਾਸ਼ਟਰੀ ਸਰਹੱਦ 'ਤੇ ਅਰਦਾਸ

Ad Position 21
No active advertisement
ਅਜੀਤ ਡੈਸਕ 16-04-2026
ਡੇਰਾ ਬਾਬਾ ਨਾਨਕ, 15 ਅਪ੍ਰੈਲ (ਹੀਰਾ ਸਿੰਘ ਮਾਂਗਟ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਸਰਹੱਦ ਰਾਹੀਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਵਾਸਤੇ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਬਣੇ ਦਰਸ਼ਨ ਸਥੱਲ 'ਤੇ ਖਲੋ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁਖ ਹੋ ਕੇ ਅਰਦਾਸ ਕੀਤੀ ਗਈ | ਇਸ ਮੌਕੇ ਸੁਰਿੰਦਰਪਾਲ ਸਿੰਘ ਤਾਲਬਪੁਰ ਤੇ ਭਾਈ ਮਨਜੀਤ ਸਿੰਘ ਭੋਮਾ ਦੀ ਅਗਵਾਈ ਹੇਠ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਪੁੱਜੀਆਂ ਸੰਗਤਾਂ ਵਲੋਂ ਪਹਿਲਾਂ ਅੰਤਰਰਾਸ਼ਟਰੀ ਸਰਹੱਦ ਨੇੜੇ ਬਣੇ ਗੁਰਦੁਆਰਾ ਬਾਬਾ ਸਿੱਧ ਸੰਹੁ ਵਿਖੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ | ਉਪਰੰਤ ਦਰਸ਼ਨ ਸਥੱਲ 'ਤੇ ਖਲੋ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਲਈ ਅਰਦਾਸ ਕੀਤੀ ਗਈ | ਇਸ ਮੌਕੇ ਭਾਈ ਮਨਜੀਤ ਸਿੰਘ ਭੋਮਾ ਚੇਅਰਮੈਨ ਧਰਮ ਪ੍ਰਚਾਰਕ ਕਮੇਟੀ ਪੰਜਾਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰ ਸਮੇਤ ਹੋਰ ਆਗੂਆਂ ਵਲੋਂ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਕੋਲੋਂ ਮੰਗ ਕੀਤੀ ਗਈ ਕਿ ਇਸ ਬੰਦ ਪਏ ਲਾਂਘੇ ਨੂੰ ਮੁੜ ਖੋਲਿ੍ਹਆ ਜਾਵੇ | ਉਨ੍ਹਾਂ ਕਿਹਾ ਕਿ ਇਸ ਲਾਂਘੇ ਨੂੰ ਖੋਲ੍ਹਣ ਵਾਸਤੇ ਸਾਡੀ ਇਹ ਅਰਦਾਸ ਹਰ ਮਹੀਨੇ ਦੀ 15 ਤਰੀਕ ਨੂੰ ਲਗਾਤਾਰ ਜਾਰੀ ਰਹੇਗੀ | ਇਸ ਮੌਕੇ ਡਾ. ਸੁਖਪ੍ਰੀਤ ਸਿੰਘ ਭਲਾ ਪਿੰਡ, ਮਨਜੋਤ ਸਿੰਘ ਪੁਰੇਵਾਲ, ਸਰਤਾਜਪ੍ਰੀਤ ਸਿੰਘ ਭੰਗੂ, ਗੁਰਬੀਰ ਸਿੰਘ ਦੁੱਧਰਾਇ ਫੌਜੀ, ਕੁਲਵਿੰਦਰ ਸਿੰਘ ਰਾਮਦਾਸ, ਭਾਈ ਬੱਗਾ ਸਿੰਘ, ਕੁਲਵਿੰਦਰ ਸਿੰਘ ਕੋਟ ਰਜਾਦਾ, ਮੰਗਲ ਸਿੰਘ ਮਾਛੀਵਾਲਾ, ਸੁੱਚਾ ਸਿੰਘ ਜੱਟਾ, ਨਵਰਾਜ ਸਿੰਘ ਗੱਗੋਮਾਹਲ, ਹੀਰਾ ਸਿੰਘ, ਕਾਲਾ ਸਿੰਘ, ਦੀਦਾਰ ਸਿੰਘ ਚੌਧਰਪੁਰ, ਮਨਬੀਰ ਸਿੰਘ ਦਾਬਾਂਵਾਲੀ, ਸੁਖਜਿੰਦਰ ਸਿੰਘ ਬਿੱਟੂ ਮਜੀਠਾ, ਮਾਸਟਰ ਪਲਵਿੰਦਰ ਸਿੰਘ, ਮਨਜੀਤ ਸਿੰਘ ਰਾਊਵਾਲ, ਪ੍ਰਧਾਨ ਕਿਸਾਨ ਯੂਨੀਅਨ, ਮੰਨੂ ਢਿੱਲੋਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਦੇ ਵਿਦਿਆਰਥੀਆਂ ਦਾ ਸੀ.ਬੀ.ਐਸ.ਈ. ਦਸਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ
Ad Position 24