ਬਟਾਲਾ, 15 ਅਪ੍ਰੈਲ (ਸਤਿੰਦਰ ਸਿੰਘ)-ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਵਿਚ ਵਿਸਾਖੀ ਦਾ ਪਵਿੱਤਰ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਤਿਉਹਾਰ ਨੂੰ ਪੰਜਾਬ ਵਿਚ ਫਸਲ ਕੱਟਣ ਦੀ ਖੁਸ਼ੀ ਵਜੋਂ ਮਨਾਇਆ ਜਾਂਦਾ ਹੈ ਅਤੇ ਇਹ ਸਿੱਖ ਇਤਿਹਾਸ ਵਿੱਚ ਵੀ ਖਾਸ ਮਹੱਤਵ ਰੱਖਦਾ ਹੈ | ਸਮਾਰੋਹ ਦੀ ਸ਼ੁਰੂਆਤ ਸਕੂਲ ਪਿ੍ੰਸੀਪਲ ਕੋਮਲ ਅਗਰਵਾਲ ਤੇ ਉਪ ਪਿ੍ੰਸੀਪਲ ਕਪਿਲ ਸ਼ਰਮਾ ਵਲੋਂ ਕੀਤੀ ਗਈ | ਵਿਦਿਆਰਥੀਆਂ ਨੇ ਭੰਗੜਾ ਤੇ ਗਿੱਧਾ ਵਰਗੀਆਂ ਰੰਗਾਰੰਗ ਪੇਸ਼ਕਾਰੀਆਂ ਨਾਲ ਸਭ ਦਾ ਮਨ ਮੋਹ ਲਿਆ | ਇਸ ਮੌਕੇ ਪੰਜਾਬੀ ਸੰਸਕਿ੍ਤੀ ਨੂੰ ਦਰਸਾਉਂਦੀਆਂ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਗਈਆਂ | ਸਕੂਲ ਦੇ ਡਾਇਰੈਕਟਰ ਐੱਮ.ਐੱਲ. ਸ਼ਰਮਾ (ਨੈਸ਼ਨਲ ਅਵਾਰਡੀ) ਨੇ ਦੱਸਿਆ ਕਿ ਵਿਸਾਖੀ ਸਿਰਫ਼ ਖੁਸ਼ੀ ਦਾ ਤਿਉਹਾਰ ਹੀ ਨਹੀਂ, ਸਗੋਂ ਇਹ ਸਾਡੇ ਸੰਸਕਾਰਾਂ ਤੇ ਇਤਿਹਾਸ ਨਾਲ ਜੁੜਨ ਦਾ ਮੌਕਾ ਵੀ ਹੈ | ਸਕੂਲ ਦੇ ਚੇਅਰਮੈਨ ਡਾਕਟਰ ਰਾਜੇਸ਼ ਸ਼ਰਮਾ ਤੇ ਕੋਆਰਡੀਨੇਟਰ ਡਾਕਟਰ ਸ਼ਾਲਿਨੀ ਸ਼ਰਮਾ ਨੇ ਸਾਰੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ |