ਕੋਟਲੀ ਸੂਰਤ ਮੱਲ੍ਹੀ, 15 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਜਨਰਲ ਸਕੱਤਰ ਕੁਲਵਿੰਦਰਜੀਤ ਸਿੰਘ ਅਠਵਾਲ ਨੇ ਕਿਸਾਨਾਂ ਦੀ ਇਕ ਵਿਸ਼ੇਸ਼ ਮੀਟਿੰਗ ਉਪਰੰਤ ਦੱਸਿਆ ਕਿ ਕਣਕ ਦੀ ਫ਼ਸਲ ਦੀ ਖਰੀਦ ਨਾ ਹੋਣ ਕਰ ਕੇ 17 ਅਪ੍ਰੈਲ ਨੂੰ 12 ਤੋਂ 3 ਵਜੇ ਤੱਕ ਕਿਸਾਨ ਮਜ਼ਦੂਰ ਮੋਰਚੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਰੇਲ ਗੱਡੀਆ ਦਾ ਚੱਕਾ ਜਾਮ ਕੀਤਾ ਜਾਵੇਗਾ | ਕਿਸਾਨ ਆਗੂ ਅਠਵਾਲ ਨੇ ਦੱਸਿਆ ਕਿ ਹੁਣ ਜਦੋਂ ਕਿਸਾਨਾਂ ਦੀ ਕਣਕ ਦੀ ਫ਼ਸਲ ਪੱਕ ਗਈ ਹੈ ਤੇ ਕਿਸਾਨ ਆਪਣੀ ਫ਼ਸਲ ਮੰਡੀਆਂ 'ਚ ਲੈ ਜਾਣ ਲਈ ਤਿਆਰ ਹਨ ਤੇ ਕਣਕ ਦੀ ਸਰਕਾਰੀ ਖਰੀਦ ਨਹੀਂ ਹੋ ਰਹੀ ਜਿਸ ਕਰ ਕੇ ਕਿਸਾਨ ਬਹੁਤ ਚਿੰਤਤ ਹਨ | ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਕਣਕ ਦੀ ਫ਼ਸਲ ਦੀ ਸਰਕਾਰੀ ਖਰੀਦ ਕਰਵਾਈ ਜਾਵੇ ਤੇ ਮੰਡੀਆਂ 'ਚ ਸਰਕਾਰੀ ਅਮਲਾ ਭੇਜਿਆ ਜਾਵੇ |