06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਗੁਰੂ ਨਾਨਕ ਕਾਲਜ ਬਟਾਲਾ ਦਾ ਬੀ.ਐੱਸ.ਸੀ.-ਮੈਡੀਕਲ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 16-04-2026
ਬਟਾਲਾ, 15 ਅਪ੍ਰੈਲ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ ਅਤੇ ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਦਾ ਬੀ.ਐੱਸ.ਸੀ. (ਮੈਡੀਕਲ) ਸਮੈਸਟਰ ਪਹਿਲਾ ਦਾ ਨਤੀਜਾ ਬੇਹੱਦ ਸ਼ਾਨਦਾਰ ਤੇ ਪ੍ਰੇਰਣਾਦਾਇਕ ਰਿਹਾ ਹੈ | ਇਸ ਨਤੀਜੇ ਅਨੁਸਾਰ ਕੋਮਲਪ੍ਰੀਤ ਕੌਰ ਨੇ 70 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਪਵਨਦੀਪ ਕੌਰ ਨੇ 69 ਫ਼ੀਸਦੀ ਨਾਲ ਦੂਜਾ ਅਤੇ ਰਮਨਦੀਪ ਕੌਰ ਨੇ 68 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਪਿ੍ੰਸੀਪਲ ਡਾ. ਚਰਨਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲੱਬਧੀ ਉਨ੍ਹਾਂ ਦੀ ਮਿਹਨਤ ਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ | ਉਨ੍ਹਾਂ ਨੇ ਆਸ ਜਤਾਈ ਕਿ ਭਵਿੱਖ ਵਿਚ ਵੀ ਵਿਦਿਆਰਥੀ ਇਸੇ ਤਰ੍ਹਾਂ ਕਾਮਯਾਬੀਆਂ ਹਾਸਲ ਕਰਦੇ ਰਹਿਣਗੇ | ਇਸ ਉਪਲੱਬਧੀ 'ਤੇ ਪ੍ਰੋ. ਨਵਤੇਜ ਕੌਰ, ਡਾ. ਪਰਮਜੀਤ ਕੌਰ, ਡਾ. ਮਨਦੀਪ ਕੌਰ, ਡਾ. ਹਰਮੀਤ ਕੌਰ, ਪ੍ਰੋ. ਗੁਰਸ਼ਰਨ ਕੌਰ ਅਤੇ ਪ੍ਰੋ. ਸਿਮਰਨਜੀਤ ਕੌਰ ਨੇ ਵੀ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੱਭਕਾਮਨਾਵਾਂ ਪ੍ਰਗਟ ਕੀਤੀਆਂ |


Ad Position 22
No active advertisement
ਪਿਛਲੀ ਖ਼ਬਰ ਐਕਸੈਲਸੀਅਰ ਸਕੂਲ ਬਿਜਲੀਵਾਲ 'ਚ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਦੋਸਤ ਖ਼ਿਲਾਫ਼ ਗੈਰ-ਇਰਾਦਤਨ ਹੱਤਿਆ ਦਾ ਮਾਮਲਾ ਦਰਜ
Ad Position 24