06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਰਾਜਪਾਲ ਪੰਜਾਬ ਦੇ ਪਠਾਨਕੋਟ ਦੌਰੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਸਥਾਨਾਂ ਦਾ ਦੌਰਾ

Ad Position 21
No active advertisement
ਅਜੀਤ ਡੈਸਕ 16-04-2026
ਪਠਾਨਕੋਟ/ਨਰੋਟ ਜੈਮਲ ਸਿੰਘ, 15 ਅਪ੍ਰੈਲ (ਵਿਨੋਦ/ਸ਼ਸ਼ੀ ਕੁਮਾਰ)- ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਦੇ ਪਠਾਨਕੋਟ ਦੌਰੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਸ ਸਬੰਧੀ ਡਿਪਟੀ ਕਮਿਸ਼ਨਰ ਡਾ: ਪਲਵੀ ਵਲੋਂ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਦੇ ਨਾਲ ਐਸ.ਡੀ.ਐਮ. ਅਰਸ਼ਦੀਪ ਸਿੰਘ ਲੁਬਾਣਾ, ਐਸ.ਡੀ.ਐਮ. ਧਾਰ ਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ | ਡਿਪਟੀ ਕਮਿਸ਼ਨਰ ਵਲੋਂ ਸਭ ਤੋਂ ਪਹਿਲਾਂ ਮਹਾਰਾਣਾ ਪ੍ਰਤਾਪ ਅਦਰਸ਼ ਵਿਦਿਆਲਯ, ਮੰਗਿਆਲ-ਮੰਗਵਾਲ ਦਾ ਦੌਰਾ ਕਰਕੇ ਤਿਆਰੀਆਂ ਦੀ ਜਾਂਚ ਕੀਤੀ ਗਈ | ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਪੁਲਿਸ ਦੀ ਚੈੱਕ ਪੋਸਟ ਬਮਿਆਲ ਤੇ ਕਥਲੌਰ ਦਾ ਦੌਰਾ ਕੀਤਾ | ਉਨ੍ਹਾਂ ਵਲੋਂ ਮਾਡਰਨ ਸੰਦੀਪਨੀ ਸਕੂਲ ਤੇ ਏ.ਵੀ. ਕਾਲਜ ਪਠਾਨਕੋਟ ਵਿਖੇ ਵੀ ਜਾਇਜ਼ਾ ਲਿਆ ਗਿਆ | ਜ਼ਿਕਰਯੋਗ ਹੈ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ 16, 17 ਤੇ 18 ਅਪ੍ਰੈਲ ਨੂੰ ਪਠਾਨਕੋਟ ਦੇ ਵਿਸ਼ੇਸ਼ ਦੌਰੇ 'ਤੇ ਰਹਿਣਗੇ | ਇਸ ਦੌਰਾਨ ਉਨ੍ਹਾਂ ਵਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਲ ਯਾਤਰਾ ਸੰਦੀਪਨੀ ਸਕੂਲ ਤੋਂ ਏ.ਵੀ. ਕਾਲਜ ਤੱਕ ਕੱਢੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਆਦੇਸ਼ ਦਿੱਤੇ |
Ad Position 22
No active advertisement
ਪਿਛਲੀ ਖ਼ਬਰ ਚਿਲਡਰਨ ਪਾਰਕ 'ਚ ਲੱਗੇ ਗੰਦਗੀ ਅਤੇ ਕੂੜੇ ਦੇ ਢੇਰਾਂ ਕਾਰਨ ਲੋਕਾਂ ਨੇ ਜਤਾਈ ਨਾਰਾਜ਼ਗੀ ਅਗਲੀ ਖ਼ਬਰ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ <br/>
Ad Position 24