ਘਰੋਟਾ, 15 ਅਪ੍ਰੈਲ (ਸੰਜੀਵ ਗੁਪਤਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਜੋਚੱਕ ਵਿਖੇ ਸਮਾਜ ਸੁਧਾਰਕ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਸਮਾਗਮ 'ਚ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਭਾਗ ਲਿਆ | ਸਮਾਗਮ ਦੀ ਸ਼ੁਰੂਆਤ ਡਾ: ਅੰਬੇਡਕਰ ਦੀ ਤਸਵੀਰ ਅੱਗੇ ਫੁੱਲ ਮਾਲਾ ਅਰਪਿਤ ਕਰਕੇ ਕੀਤੀ ਗਈ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਭਾਸ਼ਣ, ਕਵਿਤਾਵਾਂ ਤੇ ਨਾਟਕ ਪੇਸ਼ ਕੀਤੇ ਗਏ | ਸਕੂਲ ਪਿ੍ੰਸੀਪਲ ਤਾਜ ਸਿੰਘ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੀ ਮਹੱਤਤਾ ਸਮਝਾਉਂਦੇ ਹੋਏ ਡਾ. ਅੰਬੇਡਕਰ ਦੇ ਆਦਰਸ਼ਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮੈਡਮ ਸੁਪਰੀਆ, ਜਸਵਿੰਦਰ ਕੌਰ, ਲੈਕਚਰਾਰ ਨੀਰਜ ਸੈਣੀ, ਲੈਕਚਰਾਰ ਅਨੀਤਾ ਕੁਮਾਰੀ, ਲੈਕਚਰਾਰ ਸਤਪਾਲ, ਲੈਕਚਰਾਰ ਸੁਪ੍ਰੀਆ, ਨੀਲਮ, ਜੋਤੀ, ਰੇਖਾ, ਕੰਚਨ ਬਾਲਾ, ਕੰਚਨ ਸਿੰਘ, ਕਵਿਤਾ, ਰੇਖਾ, ਸ਼ਿਵਾਨੀ, ਵਿਜੇ ਸਲਾਰੀਆ ਤੇ ਆਕਾਸ਼ਦੀਪ, ਰਾਜਨ ਠਾਕੁਰ, ਅਮਨਦੀਪ ਸਿੰਘ ਕੰਪਿਊਟਰ ਅਧਿਆਪਕ ਆਦਿ ਹਾਜ਼ਰ ਸਨ |