ਘਰੋਟਾ, 15 ਅਪ੍ਰੈਲ (ਸੰਜੀਵ ਗੁਪਤਾ) ਮਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਪਠਾਨਕੋਟ ਵਲੋਂ ਮੰਗਾਂ ਨੂੰ ਲੈ ਕੇ ਬੀ.ਡੀ.ਪੀ.ਓ. ਘਰੋਟਾ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਿੰਪਲ ਕੁਮਾਰ ਤੇ ਬਲਾਕ ਪ੍ਰਧਾਨ ਮੁਕੇਸ਼ ਕੁਮਾਰ ਦੀ ਅਗਵਾਈ ਵਿਚ ਕਰਮਚਾਰੀਆਂ ਨੇ ਬੀ.ਡੀ.ਪੀ.ਓ. ਵਿਜੇ ਕੁਮਾਰ ਰਾਹੀਂ ਸੰਯੁਕਤ ਵਿਕਾਸ ਕਮਿਸ਼ਨਰ ਪੰਜਾਬ ਦੇ ਨਾਮ ਮੰਗ ਪੱਤਰ ਭੇਜਿਆ | ਯੂਨੀਅਨ ਆਗੂਆਂ ਨੇ ਦੱਸਿਆ ਕਿ ਮਨਰੇਗਾ ਕਰਮਚਾਰੀ ਪਿਛਲੇ ਕਰੀਬ 18 ਸਾਲ ਤੋਂ ਪਿੰਡਾਂ ਵਿਚ ਵਿਕਾਸ ਕਾਰਜਾਂ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਸਰਕਾਰ ਵਲੋਂ ਵਾਅਦੇ ਮੁਤਾਬਿਕ ਰੈਗੂਲਰ ਨਹੀਂ ਕੀਤਾ ਗਿਆ ਤੇ ਨਾ ਹੀ ਸਾਮਾਨ ਵੇਤਨ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਚਾਰ ਸਾਲ ਬੀਤਣ ਦੇ ਬਾਵਜੂਦ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਪੂਰੀਆਂ ਨਹੀਂ ਹੋਈਆਂ | ਯੂਨੀਅਨ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵਲੋਂ ਜਲਦ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ 20 ਅਪ੍ਰੈਲ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਵੇਗੀ | ਇਸ ਮੌਕੇ ਸੁਰਿੰਦਰ ਕੁਮਾਰ ਨੰਗਲ, ਗੁਰਜੀਤ ਸਿੰਘ, ਪ੍ਰਦੀਪ ਸਿੰਘ, ਅਸ਼ਵਨੀ ਕੁਮਾਰ, ਨਮਰਤਾ, ਸਾਹਿਲ ਸੈਨੀ, ਰਾਜੇਸ਼ ਸੈਨੀ ਸਮੇਤ