06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਪਿੰਡ ਜਿੰਦਰਾਈ ਨਿਚਲੀ ਵਿਖੇ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਨ ਮਨਾਇਆ

Ad Position 21
No active advertisement
ਅਜੀਤ ਡੈਸਕ 16-04-2026
ਸੁਜਾਨਪੁਰ, 15 ਅਪ੍ਰੈਲ (ਜਗਦੀਪ ਸਿੰਘ)- ਪਿੰਡ ਜਿੰਦਰਾਈ ਨਿਚਲੀ ਵਿਖੇ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਗੁਰੂ ਰਵਿਦਾਸ ਕਮੇਟੀ ਦੇ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ ਹੇਠ ਸ਼ਰਧਾ ਨਾਲ ਮਨਾਇਆ ਗਿਆ | ਸਮਾਗਮ ਵਿਚ ਪਿੰਡ ਦੇ ਸਰਪੰਚ ਬਲਵਿੰਦਰ ਸਿੰਘ ਮੱਖਣ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪ੍ਰੋਗਰਾਮ ਦੀ ਸ਼ੁਰੂਆਤ ਡਾ: ਅੰਬੇਡਕਰ ਦੀ ਤਸਵੀਰ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਕੀਤੀ ਗਈ | ਇਸ ਮੌਕੇ ਸਰਪੰਚ ਬਲਵਿੰਦਰ ਸਿੰਘ ਮੱਖਣ ਨੇ ਬਾਬਾ ਸਾਹਿਬ ਦੇ ਜੀਵਨ ਸੰਘਰਸ਼ ਅਤੇ ਸਮਾਜਿਕ ਬਰਾਬਰੀ ਲਈ ਕੀਤੇ ਯੋਗਦਾਨ ਬਾਰੇ ਚਾਨਣਾ ਪਾਇਆ | ਸਿੱਖਿਆ ਦੇ ਮਹੱਤਵ ਨੂੰ ਮੁੱਖ ਰੱਖਦਿਆਂ ਸਰਪੰਚ ਵਲੋਂ ਇਕ ਸ਼ਲਾਘਾਯੋਗ ਪਹਿਲ ਕੀਤੀ ਗਈ ਜਿਸ ਤਹਿਤ ਛੋਟੇ ਬੱਚਿਆਂ ਨੂੰ ਕਾਪੀਆਂ ਤੇ ਪੈਨਸਿਲਾਂ ਵੰਡੀਆਂ ਗਈਆਂ | ਇਸ ਮੌਕੇ ਦੀਵਾਨ ਚੰਦ, ਰਮਨ ਕੁਮਾਰ, ਗੁਰਦਿਆਲ ਸਿੰਘ, ਰਵੀ ਕੁਮਾਰ, ਤਰਸੇਮ ਸਿੰਘ, ਰਣਧੀਰ ਸਿੰਘ, ਰੂਪ ਸਿੰਘ, ਲਲਿਤ ਕੁਮਾਰ, ਗੁਰਮੀਤ ਸਿੰਘ, ਸਿਮਰਨਜੀਤ ਸਿੰਘ, ਕਾਕੂ ਰਾਮ ਤੇ ਰਾਜ ਕੁਮਾਰ ਸਮੇਤ ਕਈ ਪਤਵੰਤੇ ਸੱਜਣ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਸ਼ੂ ਪਾਲਣ ਵਿਭਾਗ ਵਲੋਂ ਘਰ-ਘਰ ਮੰੂਹ ਖੁਰ ਵੈਕਸੀਨ ਦੀ ਸ਼ੁਰੂਆਤ ਅਗਲੀ ਖ਼ਬਰ ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ਬੀ.ਡੀ.ਪੀ.ਓ. ਘਰੋਟਾ ਨੂੰ ਮੰਗ ਪੱਤਰ
Ad Position 24