ਪਠਾਨਕੋਟ, 15 ਅਪ੍ਰੈਲ (ਵਿਨੋਦ)- ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਤੇ ਨਿਰਦੇਸ਼ਕ ਪਸ਼ੂ ਪਾਲਨ ਵਿਭਾਗ ਪੰਜਾਬ ਡਾ: ਪਰਮਦੀਪ ਸਿੰਘ ਵਾਲੀਆ ਦੇ ਨਿਰਦੇਸ਼ਾਂ ਮੁਤਾਬਿਕ ਜ਼ਿਲ੍ਹਾ ਪਠਾਨਕੋਟ ਵਿਖੇ ਪਸ਼ੂਆਂ ਨੂੰ ਮੰੂਹ ਖੁਰ ਵੈਕਸੀਨ ਦੇ ਬਚਾਅ ਲਈ ਟੀਕਾਕਰਨ ਸ਼ੁਰੂ ਕੀਤਾ ਗਿਆ | ਇਸ ਸਬੰਧੀ ਡਾ: ਵਿਜੇ ਕੁਮਾਰ ਡਿਪਟੀ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਪਠਾਨਕੋਟ ਨੇ ਦੱਸਿਆ ਕਿ ਵੈਕਸੀਨ ਗੋਕੇ ਤੇ ਮੈਹਰੂ ਪਸ਼ੂਆਂ ਨੂੰ ਮੁਫ਼ਤ ਲਗਾਈ ਜਾਣੀ ਹੈ | ਪਸ਼ੂ ਪਾਲਨ ਵਿਭਾਗ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਪਿੰਡਾਂ ਵਿਚ 24 ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ | ਇਹ ਵੈਕਸੀਨ ਪਸ਼ੂ ਪਾਲਕਾਂ ਦੇ ਘਰ ਘਰ ਜਾ ਕੇ ਟੀਮਾਂ ਵਲੋਂ ਲਗਾਈ ਜਾਣੀ ਹੈ | ਡਾ: ਵਿਜੇ ਕੁਮਾਰ ਡਿਪਟੀ ਡਾਇਰੈਕਟਰ ਵਲੋਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਹਰੇਕ ਪਸ਼ੂ ਪਾਲਕ ਆਪਣੇ ਪਸ਼ੂਆਂ ਨੂੰ ਇਹ ਵੈਕਸੀਨ ਜ਼ਰੂਰ ਲਗਵਾਉਣ |