06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਮਹਾਨ ਗੁਰਮਤਿ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 16-04-2026
ਪਠਾਨਕੋਟ, 15 ਅਪ੍ਰੈਲ (ਸੰਧੂ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾਮਾਡਲ ਟਾਊਨ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਮਹਾਨ ਗੁਰਮਤਿ ਸਮਾਗਮ 16 ਅਪ੍ਰੈਲ ਦਿਨ ਵੀਰਵਾਰ ਨੂੰ ਸ਼ਾਮ 6.30 ਵਜੇ ਤੋਂ 9.30 ਵਜੇ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਭਾਈ ਅਮਰਜੀਤ ਸਿੰਘ ਪਟਿਆਲੇ ਵਾਲਿਆਂ ਦਾ ਰਾਗੀ ਜਥਾ, ਭਾਈ ਨਵਪ੍ਰੀਤ ਸਿੰਘ ਦਾ ਰਾਗੀ ਜਥਾ ਤੇ ਭਾਈ ਰਛਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਮਾਡਲ ਟਾਊਨ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਨਗੇ | ਅੰਤ ਵਿਚ ਗੁਰੂ ਸਾਹਿਬ ਦੇ ਲੰਗਰ ਅਟੁੱਟ ਵਰਤਾਏ ਜਾਣਗੇ | ਇਸ ਮੌਕੇ ਖ਼ਜ਼ਾਨਚੀ ਸੰਦੀਪ ਸਿੰਘ ਸ਼ਿੰਗਾਰੀ, ਸਕੱਤਰ ਗੁਰਵਿੰਦਰ ਸਿੰਘ ਡਿੱਕੀ, ਗਿਆਨੀ ਰਸ਼ਪਾਲ ਸਿੰਘ, ਤਰਨਪਾਲ ਸਿੰਘ ਸ਼ੰਟੀ, ਰਣਬੀਰ ਸਿੰਘ, ਰਵਨੀਤ ਸਿੰਘ ਗਢ, ਜਸਪਾਲ ਸਿੰਘ ਰਾਜੂ, ਮੈਨੇਜਰ ਜਸਮੀਤ ਸਿੰਘ, ਦੇਸਾ ਸਿੰਘ, ਦਵਿੰਦਰ ਸਿੰਘ ਮਿੰਟੂ, ਜਸਪਾਲ ਸਿੰਘ ਰਾਜੂ, ਪੂਰਨ ਸਿੰਘ ਬਾਜਵਾ, ਹਰਵਿੰਦਰ ਸਿੰਘ ਬੱਬੂ, ਧਨਵੀਰ ਸਿੰਘ ਬਤਰਾ, ਮਨਜੀਤ ਸਿੰਘ, ਪਰਮਿੰਦਰ ਸਿੰਘ, ਕੰਵਲਪ੍ਰੀਤ ਸਿੰਘ ਆਦਿ ਹਾਜ਼ਰ ਹਨ |
Ad Position 22
No active advertisement
ਪਿਛਲੀ ਖ਼ਬਰ ਲੁਧਿਆਣੇ ਦੀ ਧੀ ਬਣੀ ਕੈਨੇਡਾ 'ਚ ਜੇਲ੍ਹ ਅਧਿਕਾਰੀ ਅਗਲੀ ਖ਼ਬਰ ਦੁਰਘਟਨਾ 'ਚ ਜ਼ਖਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ, ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ
Ad Position 24